ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸੁਖਬੀਰ ਬਾਦਲ ਅਹੁਦਾ ਛੱਡਣ ਤਾਂ ਮੈਂ ਵੀ ਤਿਆਰ: ਗਿਆਨੀ ਹਰਪ੍ਰੀਤ ਸਿੰਘ
January 2, 2026
-

S M Singh / Chandigarh

Reporter..S M Singh ਸੁਖਬੀਰ ਬਾਦਲ ਅਹੁਦਾ ਛੱਡਣ ਤਾਂ ਮੈਂ ਵੀ ਤਿਆਰ: ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ, 2 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ, ਪੰਜਾਬ ਸਰਕਾਰ ਅਤੇ ਅਕਾਲੀ ਦਲ (ਬਾਦਲ) ਨੂੰ ਘੇਰਦੇ ਹੋਏ ਕਿਹਾ ਕਿ ਪਾਰਟੀ ਹੁਣ ਪੰਥਕ ਤੇ ਪੰਜਾਬੀ ਮੁੱਦਿਆਂ ਨੂੰ ਲੈ ਕੇ ਪਿੰਡ ਪੱਧਰ ਤੱਕ ਜਾਵੇਗੀ। ਉਨ੍ਹਾਂ ਮਨਰੇਗਾ, ਬਿਜਲੀ ਸੋਧ ਬਿੱਲ, ਲੈਂਡ ਪੂਲਿੰਗ ਐਕਟ ਅਤੇ ਮੱਤੇਵਾੜਾ ਜੰਗਲ ਮਾਮਲੇ ‘ਤੇ ਕੇਂਦਰ ਦੀ ਨੀਤੀ ਨੂੰ ਪੰਜਾਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਰਾਜ ਸਰਕਾਰ ਦੀ ਚੁੱਪੀ ਚਿੰਤਾਜਨਕ ਹੈ। ਪਾਵਨ ਸਰੂਪਾਂ ਦੇ ਮਾਮਲੇ ‘ਚ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਨੂੰ ਠੀਕ ਕਰਾਰ ਦਿੰਦਿਆਂ ਉਨ੍ਹਾਂ SGPC ਅਤੇ ਬਾਦਲ ਦਲ ‘ਤੇ ਸਵਾਲ ਚੁੱਕੇ। ਪੰਥਕ ਏਕਤਾ ਬਾਰੇ ਵੱਡਾ ਬਿਆਨ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਸੁਖਬੀਰ ਬਾਦਲ ਅਹੁਦਾ ਛੱਡਣ, ਤਾਂ ਉਹ ਖੁਦ ਵੀ ਤਿਆਰ ਹਨ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਜਲਦ ਪੂਰੀ ਹੋਵੇਗੀ ਅਤੇ PAC ਦਾ ਗਠਨ ਕੀਤਾ ਜਾਵੇਗਾ।


Recommended Posts