ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੇਂਡੂ ਰੁਜ਼ਗਾਰ ਮਾਮਲੇ ‘ਚ ਭਾਜਪਾ ਨੇ ਮਾਨ ਸਰਕਾਰ ਨੂੰ ਘੇਰਿਆ
January 2, 2026
-

S M Singh / Bathinda

ਧੜੱਲੇਦਾਰ ਬਿਊਰੋ ਪੇਂਡੂ ਰੁਜ਼ਗਾਰ ਮਾਮਲੇ ‘ਚ ਭਾਜਪਾ ਨੇ ਮਾਨ ਸਰਕਾਰ ਨੂੰ ਘੇਰਿਆ ਬਠਿੰਡਾ, 2 ਜਨਵਰੀ 2026 : ਭਾਜਪਾ ਨੇ ਦਾਅਵਾ ਕੀਤਾ ਹੈ ਕਿ “ਵਿਕਸਤ ਭਾਰਤ–ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਪੇਂਡੂ) ਐਕਟ 2025” ਤਹਿਤ ਪੇਂਡੂ ਮਜ਼ਦੂਰਾਂ ਨੂੰ ਹੁਣ 125 ਦਿਨਾਂ ਦਾ ਕੰਮ ਮਿਲੇਗਾ, ਪਰ ਪੰਜਾਬ ਦੀ ਆਪ ਸਰਕਾਰ ਇਸ ਦਾ ਵਿਰੋਧ ਕਰ ਰਹੀ ਹੈ। ਬਠਿੰਡਾ ਵਿੱਚ ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਮਾਨ ਸਰਕਾਰ ਤਿੰਨ ਸਾਲਾਂ ਵਿੱਚ ਮਨਰੇਗਾ ਹੇਠ 100 ਦਿਨਾਂ ਦਾ ਰੁਜ਼ਗਾਰ ਵੀ ਪੂਰਾ ਨਹੀਂ ਦੇ ਸਕੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਾ ਤਾਂ ਸਮੇਂ ਸਿਰ ਕੰਮ ਮਿਲਦਾ ਹੈ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਦਿੱਤਾ ਜਾਂਦਾ ਹੈ। ਕੈਂਥ ਨੇ ਪੁੱਛਿਆ ਕਿ 23 ਜ਼ਿਲ੍ਹਿਆਂ ਵਿੱਚ ਮਨਰੇਗਾ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਿਹੜੀ ਕਾਰਵਾਈ ਹੋਈ ਹੈ ਅਤੇ ਕਿਉਂ ਸਮਾਜਿਕ ਆਡਿਟ ਤੇ ਵਾਈਟ ਪੇਪਰ ਤੋਂ ਸਰਕਾਰ ਬਚ ਰਹੀ ਹੈ। ਭਾਜਪਾ ਨੇ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਮਨਰੇਗਾ ਮਜ਼ਦੂਰੀ ਦਾ ਕੋਈ ਬਕਾਇਆ ਨਹੀਂ, ਪਰ ਸੂਬਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਨਾਲ ਹੀ, ਸਰਕਾਰੀ ਹੈਲੀਕਾਪਟਰ ਮਾਮਲੇ ‘ਚ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ‘ਤੇ ਦਰਜ ਐਫਆਈਆਰ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਦੱਸਦਿਆਂ ਭਾਜਪਾ ਨੇ ਇਸਦਾ ਤਿੱਖਾ ਵਿਰੋਧ ਕੀਤਾ।


Recommended Posts