*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ: 10 ਪੱਤਰਕਾਰਾਂ ਖ਼ਿਲਾਫ਼ ਕੇਸਾਂ ਦਾ ਵਿਰੋਧ ਤੇਜ਼
January 3, 2026
-10-

Bhavika / Bathinda

ਧੜੱਲੇਦਾਰ ਬਿਊਰੋ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ: 10 ਪੱਤਰਕਾਰਾਂ ਖ਼ਿਲਾਫ਼ ਕੇਸਾਂ ਦਾ ਵਿਰੋਧ ਤੇਜ਼ ਬਠਿੰਡਾ, 3 ਜਨਵਰੀ 2026 : ਜਮਹੂਰੀ ਅਧਿਕਾਰ ਸਭਾ ਨੇ ਲੁਧਿਆਣਾ ਪੁਲਿਸ ਵੱਲੋਂ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਸਮੇਤ 10 ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ‘ਤੇ ਦਰਜ ਕੀਤੇ ਪਰਚੇ ਦੀ ਤਿੱਖੀ ਨਿੰਦਾ ਕੀਤੀ ਹੈ। ਸਭਾ ਦੇ ਆਗੂਆਂ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਵੱਲੋਂ ਪ੍ਰੈਸ ਦੀ ਆਜ਼ਾਦੀ ਅਤੇ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜੋ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਸਭਾ ਨੇ ਲੋਕਾਂ ਨੂੰ ਇਸ ਜ਼ੁਲਮ ਦੇ ਵਿਰੋਧ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਪੱਤਰਕਾਰ ਭਾਈਚਾਰੇ ਵੱਲੋਂ ਕੀਤੇ ਜਾਣ ਵਾਲੇ ਹਰ ਲੋਕਤੰਤਰਕ ਸੰਘਰਸ਼ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸਦੇ ਨਾਲ ਹੀ, ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੰਦਿਆਂ ਮੰਗ ਕੀਤੀ ਗਈ ਹੈ ਕਿ ਪੱਤਰਕਾਰਾਂ ਅਤੇ ਮਜ਼ਦੂਰ ਆਗੂਆਂ ਖ਼ਿਲਾਫ਼ ਦਰਜ ਸਾਰੇ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।

10


Recommended Posts