ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਐਨ.ਕੇ. ਸ਼ਰਮਾ ਦੀ ਵਰਕਰਾਂ ਨੂੰ ਅਪੀਲ, ਸਰਕਾਰ ਦੇ ਦਬਾਅ ਦਾ ਇਕੱਠੇ ਹੋ ਕੇ ਮੁਕਾਬਲਾ ਕਰੋ
January 3, 2026
-

Rajni / Zirakpur

ਧੜੱਲੇਦਾਰ ਬਿਊਰੋ ਐਨ.ਕੇ. ਸ਼ਰਮਾ ਦੀ ਵਰਕਰਾਂ ਨੂੰ ਅਪੀਲ, ਸਰਕਾਰ ਦੇ ਦਬਾਅ ਦਾ ਇਕੱਠੇ ਹੋ ਕੇ ਮੁਕਾਬਲਾ ਕਰੋ ਜ਼ੀਰਕਪੁਰ, 3 ਜਨਵਰੀ 2026 : ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਰਕਾਰ ਦੀ ਨੀਤੀਆਂ ਅਤੇ ਦਬਾਅ ਦਾ ਇਕੱਠੇ ਹੋ ਕੇ ਮੁਕਾਬਲਾ ਕਰਨ। ਖਰੜ ਵਿੱਚ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰੀ ਤਾਕਤ ਦੇ ਬਾਵਜੂਦ ਅਕਾਲੀ ਦਲ ਦੀ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕਾਂ ਦਾ ਭਰੋਸਾ ਅਜੇ ਵੀ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਕਰਾਂ ਦੀ ਇਮਾਨਦਾਰ ਮਿਹਨਤ ਆਉਣ ਵਾਲੇ ਸਮੇਂ ਵਿੱਚ ਨਤੀਜੇ ਜ਼ਰੂਰ ਲਿਆਵੇਗੀ। ਇਸ ਮੌਕੇ ਮੋਹਾਲੀ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਅਕਾਲੀ ਦਲ ਨੂੰ ਮੁੜ ਇੱਕ ਮਜ਼ਬੂਤ ਵਿਕਲਪ ਵਜੋਂ ਦੇਖਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਵਿਕਾਸ ਦੀ ਬਜਾਏ ਸਿਰਫ਼ ਦਿਖਾਵਾ ਕੀਤਾ ਹੈ, ਜਦਕਿ ਲੋਕ ਅਕਾਲੀ ਸਰਕਾਰ ਦੌਰਾਨ ਹੋਏ ਕੰਮਾਂ ਨੂੰ ਅਜੇ ਵੀ ਯਾਦ ਕਰ ਰਹੇ ਹਨ। ਪ੍ਰੋਗਰਾਮ ਦੌਰਾਨ ਆਗੂਆਂ ਨੇ ਵਰਕਰਾਂ ਨਾਲ ਗੱਲਬਾਤ ਕਰਕੇ ਅੱਗੇ ਦੀ ਰਾਜਨੀਤਿਕ ਯੋਜਨਾ ਬਾਰੇ ਵੀ ਸੁਝਾਅ ਲਏ।


Recommended Posts