*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹਿਮਾਚਲ ਦੇ Cm ਨੂੰ ਬਰਿੰਦਰ ਕੁਮਾਰ ਗੋਇਲ ਨੇ ਦਿੱਤਾ ਕਰਾਰਾ ਜਵਾਬ
January 6, 2026
-Cm-

Rajni / Chandigarh

ਧੜੱਲੇਦਾਰ ਬਿਊਰੋ ਹਿਮਾਚਲ ਦੇ CM ਨੂੰ ਬਰਿੰਦਰ ਕੁਮਾਰ ਗੋਇਲ ਨੇ ਦਿੱਤਾ ਕਰਾਰਾ ਜਵਾਬ ਚੰਡੀਗੜ੍ਹ, 6 ਜਨਵਰੀ 2026 : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ ‘ਤੇ 500 ਕਰੋੜ ਰੁਪਏ ਦਾ ਵਿੱਤੀ ਬੋਝ ਪਾਉਣ ਨੂੰ ਗੈਰ-ਕਾਨੂੰਨੀ ਤੇ ਸੰਵਿਧਾਨਕ ਪ੍ਰਣਾਲੀ ਦੇ ਖ਼ਿਲਾਫ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਟੈਕਸ ਜਾਂ ਸੈੱਸ ਕਿਸੇ ਕਾਨੂੰਨ ਅਧੀਨ ਨਹੀਂ ਹੈ ਅਤੇ ਇਹ ਸਿੱਧੇ ਤੌਰ ‘ਤੇ ਪੰਜਾਬ ਦੇ ਹੱਕਾਂ ‘ਤੇ ਸੱਟ ਹੈ। ਗੋਇਲ ਨੇ ਦੱਸਿਆ ਕਿ ਪਹਿਲਾਂ ਵੀ ਵਾਟਰ ਸੈੱਸ ਦੀ ਕੋਸ਼ਿਸ਼ ਨਾਕਾਮ ਰਹੀ ਸੀ, ਜਿਸ ਤੋਂ ਬਾਅਦ ਹੁਣ ਨਵਾਂ ਵਿੱਤੀ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੀਬੀਐਮਬੀ ਵਿੱਚ ਪੰਜਾਬ ਦੀ ਵੱਡੀ ਹਿੱਸੇਦਾਰੀ ਹੈ ਅਤੇ ਇਹ ਫੈਸਲਾ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ‘ਚ ਹਰ ਮੰਚ ‘ਤੇ ਕਾਨੂੰਨੀ ਲੜਾਈ ਲੜੇਗੀ। ਗੋਇਲ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਮਸਲਿਆਂ ‘ਤੇ ਪੰਜਾਬ ਕਾਂਗਰਸ ਦੀ ਚੁੱਪ ਬਹੁਤ ਦੁਖਦਾਈ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੇ ਹੱਕਾਂ ਦੀ ਪੂਰੀ ਤਾਕਤ ਨਾਲ ਰੱਖਿਆ ਕਰੇਗੀ।

Cm


Recommended Posts