ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸੁਨੀਲ ਜਾਖੜ ਦਾ ਦਾਅਵਾ: ਨਵੀਂ ਯੋਜਨਾ ਹੇਠ ਮਜ਼ਦੂਰਾਂ ਨੂੰ 125 ਦਿਨਾਂ ਦਾ ਰੋਜ਼ਗਾਰ
January 7, 2026
-125-

Rajni / Chandigarh

ਧੜੱਲੇਦਾਰ ਬਿਊਰੋ ਸੁਨੀਲ ਜਾਖੜ ਦਾ ਦਾਅਵਾ: ਨਵੀਂ ਯੋਜਨਾ ਹੇਠ ਮਜ਼ਦੂਰਾਂ ਨੂੰ 125 ਦਿਨਾਂ ਦਾ ਰੋਜ਼ਗਾਰ ਚੰਡੀਗੜ੍ਹ, 7 ਜਨਵਰੀ 2026 : ਭਾਜਪਾ ਨੇ ਫਾਜ਼ਿਲਕਾ ਦੇ ਪਿੰਡ ਖਿਓਵਾਲੀ ਢਾਬ ਤੋਂ ‘ਵਿਕਸਤ ਭਾਰਤ ਜੀ ਰਾਮ ਜੀ ਯੋਜਨਾ’ ਬਾਰੇ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਨੇ ਕਿਹਾ ਕਿ ਇਹ ਅਭਿਆਨ ਵਿਰੋਧੀ ਧਿਰਾਂ ਵੱਲੋਂ ਫੈਲਾਏ ਜਾ ਰਹੇ ਭਰਮਾਂ ਤੋਂ ਲੋਕਾਂ ਨੂੰ ਸਚੇਤ ਕਰਨ ਲਈ ਹੈ ਅਤੇ ਇਸ ਯੋਜਨਾ ਦਾ ਮਕਸਦ ਗਰੀਬ ਮਜ਼ਦੂਰਾਂ ਤੱਕ ਉਨ੍ਹਾਂ ਦਾ ਹੱਕ ਸਿੱਧਾ ਪਹੁੰਚਾਉਣਾ ਹੈ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਨਵੀਂ ਯੋਜਨਾ ਹੇਠ ਰੋਜ਼ਗਾਰ ਦੇ ਦਿਨ 100 ਤੋਂ ਵਧਾ ਕੇ 125 ਕੀਤੇ ਗਏ ਹਨ ਅਤੇ ਮਜ਼ਦੂਰੀ ਦੀ ਰਕਮ ਸਿੱਧੀ ਮਜ਼ਦੂਰ ਦੇ ਖਾਤੇ ਵਿੱਚ ਜਾਵੇਗੀ। ਉਨ੍ਹਾਂ ਦਾ ਦੋਸ਼ ਸੀ ਕਿ ਪੁਰਾਣੀ ਮਨਰੇਗਾ ਸਕੀਮ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਹੋਇਆ, ਜਿਸਦੇ ਹਜ਼ਾਰਾਂ ਮਾਮਲੇ ਸਾਹਮਣੇ ਆਏ ਪਰ ਮੌਜੂਦਾ ਸੂਬਾ ਸਰਕਾਰ ਨੇ ਕਿਸੇ ‘ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਕਰਦਿਆਂ ਜਾਖੜ ਨੇ ਕਿਹਾ ਕਿ ਆਪ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਅਮਨ-ਕਾਨੂੰਨ ਅਤੇ ਆਰਥਿਕ ਮੰਦੀ ਦੇ ਰਾਹ ‘ਤੇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਇਸ ਹਾਲਤ ਤੋਂ ਸਿਰਫ਼ ਇੱਕ ਮਜ਼ਬੂਤ ਸਰਕਾਰ ਹੀ ਕੱਢ ਸਕਦੀ ਹੈ ਅਤੇ ਲੋਕ ਹੁਣ ਭਾਜਪਾ ਨੂੰ ਇੱਕ ਵਿਕਲਪ ਵਜੋਂ ਦੇਖਣ ਲੱਗੇ ਹਨ।

125


Recommended Posts