ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਰਾਜਾਸਾਂਸੀ ਵਿੱਚ “ਪੰਥ ਬਚਾਓ ਪੰਜਾਬ ਬਚਾਓ” ਕਾਨਫ਼ਰੰਸ, ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ
February 2, 2026
-

S M Singh / Raja Sansi

ਰਾਜਾਸਾਂਸੀ ਹਲਕੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ “ਪੰਥ ਬਚਾਓ ਪੰਜਾਬ ਬਚਾਓ” ਕਾਨਫ਼ਰੰਸ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਕਿਸਾਨ, ਮਜ਼ਦੂਰ, ਵਪਾਰੀ ਅਤੇ ਮਾਤਾ-ਭੈਣਾਂ ਸ਼ਾਮਲ ਹੋਈਆਂ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਸਮੇਤ ਪਾਰਟੀ ਦੇ ਕਈ ਆਗੂ, ਪੰਚ-ਸਰਪੰਚ ਅਤੇ ਇਲਾਕੇ ਦੇ ਮੋਹਤਬਰ ਲੋਕ ਹਾਜ਼ਰ ਰਹੇ। ਇਕੱਠ ਦੌਰਾਨ ਬੇਰੁਜ਼ਗਾਰੀ, ਨਸ਼ੇ, ਕਿਸਾਨੀ ਸੰਕਟ, ਸਿੱਖ ਨੌਜਵਾਨਾਂ ‘ਤੇ ਕੇਸਾਂ ਅਤੇ ਬੰਦੀ ਸਿੰਘਾਂ ਦੇ ਮਸਲੇ ਨੂੰ ਲੈ ਕੇ ਸਰਕਾਰਾਂ ਖ਼ਿਲਾਫ਼ ਰੋਸ ਜਤਾਇਆ ਗਿਆ। ਸਟੇਜ ਤੋਂ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪਾਰਟੀ ਸੱਤਾ ਲਈ ਨਹੀਂ, ਸਗੋਂ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਪਿੰਡ ਤੇ ਸ਼ਹਿਰ ਤੱਕ ਲੋਕਾਂ ਨੂੰ ਜੋੜ ਕੇ ਵੱਡਾ ਅੰਦੋਲਨ ਖੜ੍ਹਾ ਕੀਤਾ ਜਾਵੇਗਾ। ਕਾਨਫ਼ਰੰਸ ਦੌਰਾਨ ਨਸ਼ਾ ਮੁਕਤ ਪੰਜਾਬ, ਕਿਸਾਨ-ਮਜ਼ਦੂਰ ਏਕਤਾ ਅਤੇ ਇਨਸਾਫ਼ ਦੇ ਨਾਅਰਿਆਂ ਨਾਲ ਮਾਹੌਲ ਗੂੰਜ ਉਠਿਆ, ਜਦਕਿ ਅੰਤ ਵਿੱਚ ਭਾਈ ਦਲਜੀਤ ਸਿੰਘ ਮਿਆਦੀਆਂ ਨੇ ਲੋਕਾਂ ਦਾ ਧੰਨਵਾਦ ਕੀਤਾ।


Recommended Posts