ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
‘ਆਪ’ ਵਿਧਾਇਕਾ ਨੇ ਠੁਕਰਾਈ ਭਾਜਪਾ ਦੀ ਆਫਰ, ਸਿਆਸਤ ਗਰਮਾਈ
February 12, 2026
-

S M Singh / Chandigarh

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਉਨ੍ਹਾਂ ਨੂੰ ਭਾਜਪਾ ਵਿੱਚ ਆਉਣ ਅਤੇ 2027 ਚੋਣਾਂ ਲਈ ਟਿਕਟ ਦੀ ਪੇਸ਼ਕਸ਼ ਕੀਤੀ ਗਈ। ਭਰਾਜ ਨੇ ਕਿਹਾ ਕਿ ਉਹਨਾਂ ਨੇ ਇਹ ਆਫਰ ਠੁਕਰਾ ਦਿੱਤੀ ਹੈ ਅਤੇ ਸਪੱਸ਼ਟ ਕੀਤਾ ਕਿ ‘ਆਪ’ ਦੇ ਨੇਤਾ ਵਿਕਾਊ ਨਹੀਂ ਹੁੰਦੇ। ਪਾਰਟੀ ਬੁਲਾਰੇ ਬਲਤੇਜ ਪੰਨੂ ਨੇ ਵੀ ਭਾਜਪਾ ‘ਤੇ ਤੰਜ਼ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕੋਈ ‘ਆਪਰੇਸ਼ਨ ਲੋਟਸ’ ਕਾਮਯਾਬ ਨਹੀਂ ਹੋਵੇਗਾ। ਦੂਜੇ ਪਾਸੇ ਹਰਿਆਣਾ ਭਾਜਪਾ ਆਗੂ ਵਰਿੰਦਰ ਚੌਹਾਨ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿਚਾਰਧਾਰਾ ਆਧਾਰਿਤ ਪਾਰਟੀ ਹੈ ਅਤੇ ‘ਆਪ’ ਵੱਲੋਂ ਬਿਨਾਂ ਸਬੂਤਾਂ ਦੇ ਫ਼ਜ਼ੂਲ ਦੋਸ਼ ਲਗਾਏ ਜਾ ਰਹੇ ਹਨ। ਚੌਹਾਨ ਨੇ ਦਾਅਵਾ ਕੀਤਾ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਗਲਤ ਧਾਰਣਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Recommended Posts