*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼
February 17, 2026
-2027-

S M Singh / Gurdaspur

ਕਾਦੀਆਂ ਹਲਕੇ ਤੋਂ 2027 ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਅਤੇ ਅਕਾਲੀ ਸਰਕਾਰ ਆਉਣ ‘ਤੇ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਕਿਸਾਨਾਂ ਨੂੰ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ, ਪੁਰਾਣੇ ਕਬਜ਼ੇਦਾਰਾਂ ਨੂੰ ਜ਼ਮੀਨ ਦੀ ਮਾਲਕੀ ਮਿਲੇਗੀ ਅਤੇ ਸਾਂਝੇ ਖਾਤਿਆਂ ਦੀ ਵੰਡ ਮੁਫ਼ਤ ਹੋਵੇਗੀ। ਗਰੀਬ ਪਰਿਵਾਰਾਂ ਲਈ ਸਸਤਾ ਰਾਸ਼ਨ, ਸ਼ਗਨ ਰਕਮ 1 ਲੱਖ ਰੁਪਏ ਅਤੇ ਬੁਢ਼ਾਪਾ ਪੈਨਸ਼ਨ 3100 ਰੁਪਏ ਕਰਨ ਦਾ ਵਾਅਦਾ ਵੀ ਕੀਤਾ ਗਿਆ। ਉਨ੍ਹਾਂ ਨੇ ਨੌਜਵਾਨਾਂ ਲਈ 10 ਲੱਖ ਦਾ ਬਿਨਾਂ ਵਿਆਜ ਲੋਨ, ਹਰ ਹਲਕੇ ਵਿੱਚ ਮੈਰੀਟੋਰੀਅਸ ਸਕੂਲ ਅਤੇ ਯੂਨੀਵਰਸਿਟੀਆਂ ਵਿੱਚ ਪੰਜਾਬੀ ਵਿਦਿਆਰਥੀਆਂ ਲਈ ਰਾਖਵੇਂ ਹਿੱਸੇ ਦੀ ਗੱਲ ਕੀਤੀ। ਨਾਲ ਹੀ ਹਰ ਜ਼ਿਲ੍ਹੇ ਵਿੱਚ ਸਕਿੱਲ ਤੇ ਵੈਟਨਰੀ ਸੰਸਥਾਵਾਂ, ਵਰਲਡ ਕੱਪ ਕਬੱਡੀ ਦੀ ਮੁੜ ਸ਼ੁਰੂਆਤ ਅਤੇ ਹੜ੍ਹਾਂ ਤੋਂ ਬਚਾਅ ਲਈ ਕੱਚੇ ਬੰਨ੍ਹਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ। ਬਾਦਲ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਇਸ਼ਤਿਹਾਰਬਾਜ਼ੀ ‘ਤੇ ਖਰਚ ਕਰ ਰਹੀ ਹੈ, ਜਦਕਿ ਅਸਲ ਤਰੱਕੀ ਸਿੱਖਿਆ ਅਤੇ ਰੋਜ਼ਗਾਰ ਨਾਲ ਹੀ ਸੰਭਵ ਹੈ।

2027


Recommended Posts