ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
‘ਏਆਈ ਸਮਿਟ’ ਪ੍ਰਦਰਸ਼ਨ ਮਾਮਲਾ ਹਿੰਸਾ ਵਿੱਚ ਬਦਲਿਆ
February 21, 2026
-

S M Singh / Indore

ਦਿੱਲੀ ਦੇ ‘ਏਆਈ ਇਮਪੈਕਟ ਸਮਿਟ’ ਦੌਰਾਨ ਯੂਥ ਕਾਂਗਰਸ ਦੇ ਅਰਧ-ਨਗਨ ਪ੍ਰਦਰਸ਼ਨ ਦਾ ਮਾਮਲਾ ਹੁਣ ਤਣਾਅਪੂਰਨ ਹੋ ਗਿਆ ਹੈ। ਇਸ ਦੇ ਵਿਰੋਧ ਵਿੱਚ ਇੰਦੌਰ ਵਿੱਚ ਭਾਜਪਾ ਯੁਵਾ ਮੋਰਚਾ ਅਤੇ ਕਾਂਗਰਸ ਵਰਕਰ ਆਮਨੇ-ਸਾਮਨੇ ਆ ਗਏ, ਜਿੱਥੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਹੋਈ। ਹਿੰਸਕ ਝੜਪ ਦੌਰਾਨ ਦੋ ਪੱਤਰਕਾਰਾਂ ਸਮੇਤ ਕਈ ਲੋਕ ਜ਼ਖਮੀ ਹੋਏ। ਮਾਹੌਲ ਕਾਬੂ ਕਰਨ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਚਲਾਈਆਂ ਅਤੇ ਇਲਾਕੇ ਵਿੱਚ ਭਾਰੀ ਫੋਰਸ ਤਾਇਨਾਤ ਕਰ ਦਿੱਤੀ। ਅਧਿਕਾਰੀਆਂ ਮੁਤਾਬਕ ਜਾਂਚ ਕੀਤੀ ਜਾ ਰਹੀ ਹੈ ਕਿ ਤਣਾਅ ਦੀ ਸ਼ੁਰੂਆਤ ਕਿਵੇਂ ਹੋਈ। ਵਿਵਾਦ ਦੀ ਜੜ੍ਹ ਦਿੱਲੀ ਵਿੱਚ ਹੋਇਆ ਉਹ ਪ੍ਰਦਰਸ਼ਨ ਹੈ, ਜਿੱਥੇ ਯੂਥ ਕਾਂਗਰਸ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਸੀ। ਭਾਜਪਾ ਨੇ ਇਸ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਕਾਂਗਰਸ ਨੇਤ੍ਰਿਤਵ 'ਤੇ ਸਵਾਲ ਉਠਾਏ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਧਰ ਦਿੱਲੀ ਪੁਲਿਸ ਨੇ ਮਾਮਲੇ ਸਬੰਧੀ ਚਾਰ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਰਿਮਾਂਡ 'ਤੇ ਭੇਜ ਦਿੱਤਾ ਹੈ।


Recommended Posts