*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸ਼ਰਾਬ ਨੀਤੀ ਕੇਸ ਵਿੱਚ ਕੇਜਰੀਵਾਲ ਤੇ ਸਿਸੋਦੀਆ ਬਰੀ, ‘ਆਪ’ ਨੇ ਕਿਹਾ ਸੱਚ ਦੀ ਜਿੱਤ
February 27, 2026
-

Rajni / Chandigarh

ਪੰਜਾਬ ਵਿੱਚ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਦਿੱਲੀ ਦੇ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਮਿਲੀ ਰਾਹਤ ਸੱਚ ਅਤੇ ਨਿਆਂ ਦੀ ਜਿੱਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਏਜੰਸੀਆਂ ਦਾ ਇਸਤੇਮਾਲ ਕਰਕੇ ਪਾਰਟੀ ਨੇਤਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਨੇ ਸਾਰੇ ਇਲਜ਼ਾਮ ਬੇਬੁਨਿਆਦ ਕਰਾਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੱਕ ਜੇਲ੍ਹ ਵਿੱਚ ਰੱਖਣਾ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਸੀ, ਪਰ ਅੰਤ ਵਿੱਚ ਸੱਚ ਸਾਹਮਣੇ ਆ ਗਿਆ। ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਨਤਕ ਮਾਫੀ ਦੀ ਮੰਗ ਕਰਦਿਆਂ ਕਿਹਾ ਕਿ ਰਾਜਨੀਤਿਕ ਵਿਰੋਧੀਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਬਜਾਏ ਸਰਕਾਰ ਨੂੰ ਵਿਕਾਸ ਅਤੇ ਲੋਕ-ਭਲਾਈ ਉੱਤੇ ਧਿਆਨ ਦੇਣਾ ਚਾਹੀਦਾ ਹੈ।


Recommended Posts