ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਧੂਰੀ ਹਲਕੇ ਦੇ ਵੱਡੀ ਗਿਣਤੀ ਨੌਜਵਾਨ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
March 2, 2026
Aam-Aadmi-Party-

ਲੋਕਪੱਖੀ ਅਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ: ਓ.ਐਸ.ਡੀ. ਸੁਖਵੀਰ ਸਿੰਘ

ਨਰੂਲਾ / Sangrur

ਧੂਰੀ, 2 ਮਾਰਚ: (ਨਰੂਲਾ) ਧੂਰੀ ਹਲਕੇ ਵਿੱਚ ਅੱਜ ਉਸ ਵੇਲੇ ਰਾਜਨੀਤਿਕ ਸਰਗਰਮੀਆਂ ਨੂੰ ਨਵਾਂ ਉਤਸ਼ਾਹ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਧੂਰੀ ਸ਼ਹਿਰ ਦੀ ਵਾਰਡ ਨੰਬਰ 20 ਅਤੇ 11 ਸਮੇਤ ਕਈ ਪਿੰਡਾਂ ਦੇ ਨੌਜਵਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸਮੁੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਕਾਰਨ ਨੌਜਵਾਨ ਵਰਗ ਵਿੱਚ ਹੋਰ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਸਾਫ-ਸੁਥਰੀ ਅਤੇ ਜ਼ਿੰਮੇਵਾਰ ਰਾਜਨੀਤੀ ਲਈ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ ਦੇ ਕਾਰਜਾਂ ਵਿੱਚ ਅੱਗੇ ਆ ਕੇ ਆਪਣਾ ਯੋਗਦਾਨ ਪਾਉਣ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਸਹਿਯੋਗ ਦੇਣ। ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਧੂਰੀ ਹਲਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਅਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸਥਾਨਕ ਆਗੂ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਓਐਸਡੀ ਸੁਖਬੀਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਕੇ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਅੱਗੇ ਵਧਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।

Aam Aadmi Party


Recommended Posts