ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਅਕਾਲੀ ਦਲ ਦੇ ਐਸ.ਸੀ ਵਿੰਗ ਦੀ ਨਵੀਂ ਟੀਮ ਦਾ ਐਲਾਨ
March 14, 2026
-

S M Singh / Chandigarh

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ ਵਿੰਗ ਦੀ ਨਵੀਂ ਜਥੇਬੰਦੀ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਾਣੀਕੇ ਨਾਲ ਵਿਚਾਰ ਮਗਰੋਂ ਇਹ ਫੈਸਲਾ ਲਿਆ ਗਿਆ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮਿਹਨਤੀ ਆਗੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਅਹੁਦੇ ਸੌਂਪੇ ਗਏ ਹਨ। ਨਵੀਂ ਸੂਚੀ ਵਿੱਚ 12 ਸੀਨੀਅਰ ਮੀਤ ਪ੍ਰਧਾਨ, 18 ਜਨਰਲ ਸਕੱਤਰ, 20 ਮੀਤ ਪ੍ਰਧਾਨ ਅਤੇ 21 ਸੰਯੁਕਤ ਸਕੱਤਰ ਨਿਯੁਕਤ ਕੀਤੇ ਗਏ ਹਨ, ਜਦਕਿ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੂੰ ਦਫ਼ਤਰ ਸਕੱਤਰ ਅਤੇ ਮੁੱਖ ਬੁਲਾਰੇ ਦੀ ਜਿੰਮੇਵਾਰੀ ਦਿੱਤੀ ਗਈ ਹੈ। ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੂੰ ਪੰਜ ਜੋਨਾਂ ਵਿੱਚ ਵੰਡ ਕੇ ਹਰ ਜੋਨ ਲਈ ਵੱਖਰਾ ਪ੍ਰਧਾਨ ਬਣਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ ਅਤੇ ਪਾਰਟੀ ਦੇ ਪ੍ਰਚਾਰ ਲਈ 9 ਪ੍ਰਚਾਰ ਸਕੱਤਰ ਤਾਇਨਾਤ ਕੀਤੇ ਗਏ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਸ ਨਵੇਂ ਢਾਂਚੇ ਨਾਲ ਸੰਗਠਨ ਨੂੰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਵਧਾਇਆ ਜਾਵੇਗਾ।


Recommended Posts