ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ
March 15, 2026
-

ਸਰਕਾਰ ਮਾਵਾਂ ਤੇ ਧੀਆਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ - ਚੇਤਨ ਜੌੜਾਮਾਜਰਾ

ਨਰੂਲਾ / Patiala

ਸਮਾਣਾ, 14 ਮਾਰਚ: ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਉਭਾਰਨ ਦੇ ਉਦੇਸ਼ ਨਾਲ ਡਕਾਲਾ ਵਿੱਚ “ਮਾਵਾਂ ਧੀਆਂ ਸਤਿਕਾਰ ਮੁਹਿੰਮ” ਤਹਿਤ ਇਕ ਵਿਸ਼ੇਸ਼ “ਜਾਗੋ” ਰੈਲੀ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਰੌਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਾਵਾਂ ਅਤੇ ਧੀਆਂ ਸਾਡੇ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰ ਇਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ “ਮਾਵਾਂ ਧੀਆਂ ਸਤਿਕਾਰ ਮੁਹਿੰਮ” ਦਾ ਮਕਸਦ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਸਮਾਜ ਵਿੱਚ ਸਕਾਰਾਤਮਕ ਸੋਚ ਪੈਦਾ ਹੁੰਦੀ ਹੈ ਅਤੇ ਮਹਿਲਾਵਾਂ ਨੂੰ ਅੱਗੇ ਵੱਧਣ ਲਈ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਮਹਿਲਾਵਾਂ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਸਮਾਜ ਵਿੱਚ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਬਲਾਕ ਸੰਮਤੀ ਚੇਅਰਮੈਨ ਪਟਿਆਲਾ ਸਰਬਜੀਤ ਕੌਰ ਗੁਰਵਿੰਦਰ ਕੌਰ ਸਰਪੰਚ ਡਕਾਲਾ. ਸਤਿੰਦਰ ਕੌਰ ਪੰਚ ਹਰਪ੍ਰੀਤ ਕੌਰ ਪੰਚ, ਹਰਮਨਦੀਪ ਕੌਰ ਪੰਚ, ਦੀਪ ਕੌਰ, ਅਮਰਦੀਪ, ਮਨਦੀਪ ਕੌਰ ਪੰਚ, ਗੁਰਪ੍ਰੀਤ ਕੌਰ ਪੰਚ, ਜਿਲ੍ਹਾ ਪਰਿਸ਼ਦ ਮੈਂਬਰ ਮਨਜੀਤ ਕੌਰ, ਸੁਮਨ ਕਰਹਾਲੀ, ਆਦਿ ਮਜੂਦ ਸਨ।


Recommended Posts