*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ
March 28, 2026
Punjab-Development-

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

ਨਰੂਲਾ / ਮੁਹਾਲੀ

ਲਾਲੜੂ, 27 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਂਦੇ ਹੋਏ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਇਹ ਪੈਨਲ ਵਿਦਿਆਰਥੀਆਂ ਦੇ ਪੜ੍ਹਨ-ਪਾਠ ਲਈ ਸਮਰਪਿਤ ਕੀਤੇ ਗਏ। ਇਸ ਤਹਿਤ ਸ਼ਹੀਦ ਸੁਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ, ਦੱਪਰ; ਸਰਕਾਰੀ ਹਾਈ ਸਕੂਲ, ਹਸਨਪੁਰ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਿੰਡ ਲਾਲੜੂ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਲੜੂ ਮੰਡੀ; ਸਰਕਾਰੀ ਹਾਈ ਸਕੂਲ, ਸਰਸਿਨੀ; ਸਰਕਾਰੀ ਹਾਈ ਸਕੂਲ, ਰਾਮਗੜ੍ਹ ਰੁੜਕੀ; ਸਰਕਾਰੀ ਹਾਈ ਸਕੂਲ, ਤਸਿੰਬਲੀ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹੰਡੇਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰਾਣੀ ਮਾਜਰਾ ਵਿੱਚ ਪੈਨਲ ਲਗਾ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਕਲਾਸਰੂਮ, ਡਿਜੀਟਲ ਲਰਨਿੰਗ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲਾਂ ਨਾਲ ਬੱਚਿਆਂ ਦੀ ਸਿੱਖਣ ਦੀ ਰੁਚੀ ਵਧੇਗੀ ਅਤੇ ਪਾਠ ਅਧਿਐਨ ਹੋਰ ਵੀ ਦਿਲਚਸਪ ਬਣੇਗਾ ਅਤੇ ਇਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਿਦਿਆਰਥੀ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਦੇ ਜ਼ਿੰਮੇਵਾਰ ਅਤੇ ਸਮਰੱਥ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪ੍ਰਮੁੱਖ ਵਿਅਕਤੀ ਵੀ ਹਾਜ਼ਰ ਸਨ।

Punjab Development


Recommended Posts