ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ; ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ 'ਚ ਸਰਪੰਚ ਰਵਿੰਦਰ ਕੁਮਾਰ ਰਿੰਕਾ ਸਾਥੀਆਂ ਸਮੇਤ ਆਪ 'ਚ ਹੋਏ ਸ਼ਾਮਲ
June 16, 2026
Punjabi-Khabran

Dharaledar Bureau / Punjab

ਧੂਰੀ, 16 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਪਿੰਡ ਹਸਨਪੁਰ ਦੇ ਸਰਪੰਚ ਰਵਿੰਦਰ ਕੁਮਾਰ ਰਿੰਕਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਆਪਣੀਆਂ ਗਾਰੰਟੀਆਂ ਨੂੰ ਹੀ ਪੂਰਾ ਨਹੀਂ ਕੀਤਾ, ਸਗੋਂ ਅਜਿਹੇ ਕਈ ਲੋਕ ਭਲਾਈ ਦੇ ਫ਼ੈਸਲੇ ਵੀ ਲਾਗੂ ਕੀਤੇ ਹਨ ਜੋ ਚੋਣ ਗਾਰੰਟੀਆਂ ਦਾ ਹਿੱਸਾ ਵੀ ਨਹੀਂ ਸਨ। ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਦਿਨ ਵੇਲੇ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਸਾਲਾਂ ਤੋਂ ਅਣਗੌਲੀਆਂ ਨਹਿਰੀ ਪ੍ਰਣਾਲੀਆਂ ਨੂੰ ਸੁਧਾਰ ਕੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਨੇ ਖੇਤੀ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ, ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਮੁੱਖ ਮੰਤਰੀ ਸਿਹਤ ਬੀਮਾ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਵਰਗੇ ਕਦਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਸੁਖਵੀਰ ਸਿੰਘ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਤਿਹਾਸਕ ਸੁਧਾਰਾਂ ਕਾਰਨ ਹਰ ਵਰਗ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਪ੍ਰਤੀ ਮਜ਼ਬੂਤ ਹੋ ਰਿਹਾ ਹੈ ਅਤੇ ਇਸੇ ਵਿਸ਼ਵਾਸ ਦੀ ਬਦੌਲਤ ਵੱਖ-ਵੱਖ ਪਾਰਟੀਆਂ ਅਤੇ ਸਮਾਜ ਦੇ ਹਰ ਵਰਗ ਨਾਲ ਜੁੜੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸਰਪੰਚ ਰਵਿੰਦਰ ਕੁਮਾਰ ਰਿੰਕਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ ਕਾਂਝਲਾ ਅਤੇ ਕੁਲਵਿੰਦਰ ਸਿੰਘ ਸਿੱੱਧੂ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ।

Punjabi Khabran


Recommended Posts