ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ
June 16, 2026
Punjabi-khabran

Dharaledar Bureau / Sangrur

ਸੰਗਰੂਰ, 16 ਜੂਨ ਬਲਾਕ ਸੰਮਤੀ ਸੁਨਾਮ-2 ਐਟ ਸੰਗਰੂਰ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬੀ.ਡੀ.ਪੀ.ਓ. ਦਫਤਰ ਸੰਗਰੂਰ ਵਿਖੇ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਲਾਕ ਸੰਮਤੀ ਮੈਂਬਰ, ਪੰਚਾਇਤੀ ਨੁਮਾਇੰਦੇ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਮੌਜੂਦ ਰਹੇ। ਅਹੁਦਾ ਸੰਭਾਲਣ ਦੀ ਰਸਮ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵ-ਚੁਣੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਇੱਕ ਅਹਿਮ ਅਧਾਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇਣ ਵਿੱਚ ਬਲਾਕ ਸੰਮਤੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸੁਨਾਮ-2 ਬਲਾਕ ਅਧੀਨ ਆਉਂਦੇ 31 ਪਿੰਡਾਂ ਵਿੱਚ ਹੁਣ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਲੋਕ ਭਲਾਈ ਨਾਲ ਜੁੜੇ ਹਰ ਕੰਮ ਨੂੰ ਤਰਜੀਹ ਦੇ ਆਧਾਰ \'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ \'ਤੇ ਕੰਮ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ \'ਤੇ ਖਰਾ ਉਤਰਨ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਏਗੀ। ਇਸ ਮੌਕੇ ਨਵ-ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਬਲਾਕ ਦੇ ਹਰ ਪਿੰਡ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਰੇ ਮੈਂਬਰਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਬਲਾਕ ਸੁਨਾਮ-2 ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤਕ ਪਹੁੰਚਾਇਆ ਜਾ ਸਕੇ। ਸਮਾਗਮ ਦੌਰਾਨ ਹਾਜ਼ਰ ਲੋਕਾਂ ਨੇ ਵੀ ਨਵ-ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਇਲਾਕੇ ਦੇ ਵਿਕਾਸ ਲਈ ਉਮੀਦਾਂ ਜਤਾਈਆਂ। ਇਸ ਮੌਕੇ ਬੀ.ਡੀ.ਪੀ.ਓ. ਸੰਗਰੂਰ ਗੁਰਦਰਸ਼ਨ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ।

Punjabi khabran


Recommended Posts