Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ
June 24, 2026
Punjabi-Khabran-Latest-News-Of-S

Dharaledar Bureau / Punjab

ਸੁਨਾਮ, 24 ਜੂਨ: ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸੁਨਾਮ ਸ਼ਹਿਰ ਵਿੱਚ ਜਿੰਨਾ ਵਿਕਾਸ ਹੋਇਆ ਹੈ, ਹੁਣ ਉਸ ਵਿਕਾਸ ਦੀ ਰਫ਼ਤਾਰ ਦੁੱਗਣੀ ਅਤੇ ਚੌਗੁਣੀ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦਾ ਇੰਨਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਜਾਵੇਗਾ, ਜਿੰਨਾ ਅੱਜ ਤੱਕ ਕਦੇ ਨਹੀਂ ਹੋ ਸਕਿਆ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਚੁਣੇ ਅਹੁਦੇਦਾਰ ਅਤੇ ਸਮੂਹ ਕੌਂਸਲਰ ਮਿਲਜੁਲ ਕੇ ਸ਼ਹਿਰ ਦੀ ਤਰੱਕੀ ਲਈ ਨਵਾਂ ਇਤਿਹਾਸ ਰਚਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਸਬੰਧੀ ਕੋਈ ਗੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਨਗਰ ਕੌਂਸਲ ਦੇ ਸਾਰੇ ਚੁਣੇ ਹੋਏ ਐਮ.ਸੀ. ਬਰਾਬਰ ਦੇ ਹੱਕਦਾਰ ਹਨ ਅਤੇ ਉਨ੍ਹਾਂ ਨੂੰ ਅਹੁਦੇਦਾਰਾਂ ਤੋਂ ਵੱਧ ਕੇ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੁਨਾਮ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਹਰ ਵਰਗ ਦੀ ਆਵਾਜ਼ ਨੂੰ ਸੁਣਿਆ ਜਾਵੇਗਾ। ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ। ਮੀਤ ਪ੍ਰਧਾਨ ਮੀਨਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਲੋਕਾਂ ਦੀ ਸੇਵਾ ਦਾ ਸਾਧਨ ਮੰਨਦੇ ਹਨ ਅਤੇ ਸ਼ਹਿਰ ਦੀ ਤਰੱਕੀ ਅਤੇ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਮਹਿਲਾਵਾਂ ਦੇ ਹਿੱਤਾਂ ਲਈ ਖਾਸ ਤੌਰ 'ਤੇ ਕੰਮ ਕਰਨਗੇ। ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਾਰੇ ਐਮ.ਸੀ., ਈ ਓ ਸੁਨਾਮ ਸ੍ਰੀ ਬਾਲ ਕ੍ਰਿਸ਼ਨ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Punjabi Khabran Latest News Of Sunam


Recommended Posts