Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ
June 25, 2026
Sehat-Yojana-Ayushmann-Card-Bhag

Dharaledar Bureau / Punjab

ਪਟਿਆਲਾ, 25 ਜੂਨ : ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ। ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ਇਸ ਤੋਂ ਬਾਅਦ ਬਠਿੰਡਾ ਹੈ ਜਿੱਥੇ 30,813 ਮਰੀਜ਼ਾਂ ਉੱਤੇ 76.81 ਕਰੋੜ ਰੁਪਿਆ ਖਰਚਿਆ ਗਿਆ ਹੈ, ਜਦਕਿ ਲੁਧਿਆਣਾ ਵਿੱਚ 44,227 ਮਰੀਜ਼ਾਂ ਉੱਤੇ 60.54 ਕਰੋੜ ਰੁਪਏ ਦਾ ਖਰਚਾ ਦਰਜ ਕੀਤਾ ਗਿਆ ਹੈ। ਪਟਿਆਲਾ ਦੀ ਅਗਵਾਈ ਤੋਂ ਲੱਗਦਾ ਹੈ ਕਿ ਇੱਥੇ ਹਸਪਤਾਲਾਂ ਨਾਲ ਬਿਹਤਰ ਸਬੰਧ ਅਤੇ ਲਾਭਪਾਤਰੀਆਂ ਵਿੱਚ ਯੋਜਨਾ ਬਾਰੇ ਵਧੇਰੇ ਜਾਗਰੂਕਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਲੋਕਾਂ ਨੂੰ ਉਨ੍ਹਾਂਦੀ ਜੇਬ ਚੋਂ ਹੋਣ ਵਾਲੇ ਵੱਡੇ ਸਿਹਤ ਖਰਚਿਆਂ ਤੋਂ ਰਾਹਤ ਦਿੱਤੀ ਹੈ।” ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਕਾਗਜ਼ ’ਤੇ ਅਧਾਰਤ ਨੀਤੀ ਨਹੀਂ ਸਗੋਂ ਉਨ੍ਹਾਂ ਪਰਿਵਾਰਾਂ ਲਈ ਜੀਵਨ ਰੇਖਾ ਹੈ ਜਿਨ੍ਹਾਂ ਨੂੰ ਕਿਸੇ ਵੇਲੇ ਹਸਪਤਾਲ ਦੇ ਬਿਲ ਬੀਮਾਰੀ ਤੋਂ ਵੀ ਵੱਧ ਡਰਾਉਂਦੇ ਸਨ।’’” ਪੂਰੇ ਪੰਜਾਬ ਵਿੱਚ ਯੋਜਨਾ ਦਾ ਪ੍ਰਭਾਵ ਸਪੱਸ਼ਟ ਨਜ਼ਰ ਆ ਰਿਹਾ ਹੈ। ਜਲੰਧਰ (27,682 ਮਰੀਜ਼), ਅੰਮ੍ਰਿਤਸਰ (20,503) ਅਤੇ ਐੱਸ.ਏ.ਐੱਸ. ਨਗਰ (20,085) ਵਰਗੇ ਜ਼ਿਲਿ੍ਹਆਂ ਨੇ ਯੋਜਨਾ ਦਾ ਵਿਆਪਕ ਲਾਭ ਲਿਆ ਹੈ, ਜਦਕਿ ਛੋਟੇ ਜ਼ਿਲ੍ਹੇ ਜਿਵੇਂ ਕਪੂਰਥਲਾ (9,384) ਅਤੇ ਮਲੇਰਕੋਟਲਾ (3,181) ਵਿੱਚ ਵੀ ਯੋਜਨਾ ਦੀ ਪਹੁੰਚ ਅਤੇ ਵਰਤੋਂ ਲਗਾਤਾਰ ਵਧ ਰਹੀ ਹੈ। ਐੱਸ.ਐੱਚ.ਏ. ਦੇ ਅੰਕੜਿਆਂ ਅਨੁਸਾਰ ਰਾਜ ਭਰ ਵਿੱਚ 4,43,906 ਮਰੀਜ਼ਾਂ ਨੇ ਲਾਭ ਉਠਾਇਆ ਹੈ ਅਤੇ ਜਿਸ ’ਤੇ ਕੁੱਲ ਖਰਚ 782.79 ਕਰੋੜ ਹੋਇਆ। ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ, “ਸਾਡਾ ਉਦੇਸ਼ ਬਹੁਤ ਸਧਾਰਨ ਹੈ — ਪੰਜਾਬ ਵਿੱਚ ਕੋਈ ਵੀ ਪਰਿਵਾਰ ਬੀਮਾਰੀ ਕਾਰਨ ਕਰਜ਼ਈ ਨਾ ਹੋਵੇ। ਇਹ ਯੋਜਨਾ ਹਰ ਤਿਮਾਹੀ ਵਧਦੀ ਜਾ ਰਹੀ ਹੈ।” ਪੇਂਡੂ ਇਲਾਕਿਆਂ ਵਿੱਚ ਇਹ ਯੋਜਨਾ ਆਮ ਜਨਸਮੂਹ ਵਿੱਚ ਬਹੁਤ ਚਰਚਾ ਵਿੱਚ ਹੈ। ਮਾਨਸਾ ਦੇ 62 ਸਾਲਾ ਕਿਸਾਨ ਗੁਰਮੀਤ ਸਿੰਘ ਨੇ ਕਿਹਾ, “ਜੇ ਇਹ ਯੋਜਨਾ ਨਾ ਹੁੰਦੀ ਤਾਂ ਇਲਾਜ ਲਈ ਮੈਨੂੰ ਆਪਣੀ ਜ਼ਮੀਨ ਵੇਚਣੀ ਪੈਂਦੀ।”ਅਜਿਹੇ ਤਜਰਬੇ ਸੰਗਰੂਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਆਦਿ ਜ਼ਿਲਿ੍ਹਆਂ ਵਿੱਚ ਵੀ ਸਾਹਮਣੇ ਆ ਰਹੇ ਹਨ, ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਸਪਤਾਲਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਗੁਰਦਾਸਪੁਰ ਅਤੇ ਰੂਪਨਗਰ ਵਰਗੇ ਜ਼ਿਲਿ੍ਹਆਂ ਵਿੱਚ ਵੀ ਔਸਤਨ ਅੰਕੜੇ ਹੋਣ ਦੇ ਬਾਵਜੂਦ ਯੋਜਨਾ ਦੀ ਲਗਾਤਾਰ ਵਧਦੀ ਵਰਤੋਂ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਲੋਕਾਂ ਵਿੱਚ ਜਾਗਰੂਕਤਾ ਵਧ ਰਹੀ ਹੈ ਅਤੇ ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਦਾ ਵੀ ਲਗਾਤਾਰ ਵਿਸਤਾਰ ਹੋ ਰਿਹਾ ਹੈ।

Sehat Yojana Ayushmann Card Bhagwant Mann Scheme


Recommended Posts