*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਦਾ ਕੀਤਾ ਦੌਰਾ
July 3, 2026
Punjab-Political-News-Latest-New

Dharaledar Bureau / Punjab

ਸੰਗਰੂਰ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਪੁੱਜੇ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀਆਂ ਦੇ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸਰਪੰਚਾਂ ਅਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਆ ਕੇ ਸਮੂਹ ਮੈਂਬਰਾਂ ਨਾਲ ਮੁਲਾਕਾਤ ਕਰਨ ਦਾ ਸੱਦਾ ਦਿੱਤਾ ਸੀ। ਉਸੇ ਸੱਦੇ ਨੂੰ ਸਵੀਕਾਰ ਕਰਦਿਆਂ ਉਹ ਅੱਜ ਸਾਰੇ ਨੁਮਾਇੰਦਿਆਂ ਨਾਲ ਰੂਬਰੂ ਹੋਏ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ, ਪੇਂਡੂ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਬਿਜਲੀ ਦੇ ਮਾਮਲੇ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਇਸ ਵਾਰ ਵੀ ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹਨ। ਜਿੱਥੇ ਕਿਤੇ ਤਕਨੀਕੀ ਖਰਾਬੀ ਆਈ ਹੈ, ਉੱਥੇ ਵਿਭਾਗ ਦੀਆਂ ਟੀਮਾਂ ਤੁਰੰਤ ਮੁਰੰਮਤ ਕਰਕੇ ਸਪਲਾਈ ਬਹਾਲ ਕਰਨ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਹਰ ਸਮੱਸਿਆ ਦਾ ਹੱਲ ਕਰ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਹਰ ਲੋੜ ਅਤੇ ਸਮੱਸਿਆ ਪ੍ਰਤੀ ਗੰਭੀਰ ਹੈ। ਇਸ ਮੌਕੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਫੇਰੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਬਾਰੇ ਸਿੱਧੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਮੈਂਬਰ ਜਸਪਾਲ ਸਿੰਘ ਸ਼ੇਰੋਂ, ਅਮਿਸ਼ਾ, ਅੰਮ੍ਰਿਤਪਾਲ ਘਨੌਰੀ, ਹਰਵਿੰਦਰ ਸਿੰਘ ਸੇਖੋਂ, ਰੁਬਲ ਬਾਜਵਾ ਅਤੇ ਗਗਨ ਜਵੰਧਾ ਸਮੇਤ ਹੋਰ ਆਗੂ ਹਾਜ਼ਰ ਸਨ।

Punjab Political News Latest News Breaking Khabran


Recommended Posts