ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ 'ਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
July 13, 2026
Punjabi-Khabran-Aman-Arora-Cabin

Dharaledar Bureau / Punjab

ਸੁਨਾਮ, 13 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ 'ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨਪੁਰਾ ਨਗਰ ਉਨ੍ਹਾਂ ਲਈ ਸਿਰਫ਼ ਇੱਕ ਇਲਾਕਾ ਨਹੀਂ, ਸਗੋਂ ਆਪਣੇ ਪਰਿਵਾਰ ਵਾਂਗ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਨਗਰ ਵਸਾਇਆ ਗਿਆ ਸੀ ਤਾਂ ਸਥਾਨਕ ਲੋਕਾਂ ਨੇ ਆਪਸੀ ਸਹਿਮਤੀ ਨਾਲ ਇਸ ਦਾ ਨਾਮ "ਭਗਵਾਨਪੁਰਾ" ਰੱਖਿਆ ਸੀ ਅਤੇ ਉਦੋਂ ਤੋਂ ਹੀ ਇਸ ਇਲਾਕੇ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਬਣਿਆ ਹੋਇਆ ਹੈ। ਅਮਨ ਅਰੋੜਾ ਨੇ ਕਿਹਾ ਕਿ ਅੱਜ ਭਗਵਾਨਪੁਰਾ ਦੇ ਦਰਜਨਾਂ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਖੇਤਰ ਦੇ ਲੋਕਾਂ ਨੂੰ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਸਾਥੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਸਦਕਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ਦੇ ਆਪਣੇ ਏਜੰਡੇ ਨੂੰ ਇਸੇ ਰਫ਼ਤਾਰ ਨਾਲ ਅੱਗੇ ਵਧਾਉਂਦੀ ਰਹੇਗੀ ਅਤੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਸਰਪੰਚ, ਪੰਚ, ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵੀ ਹਾਜ਼ਰ ਸਨ।

Punjabi Khabran Aman Arora Cabinet Minister Aman Arora Aap Punjab Aam Aadmi Party Bhagwanpura Bhagwanpura News Punjab Politics Political News Punjab Families Join Aap Dozens Of Families Join Aap Aap Membership Drive Punjab Cabinet Minister


Recommended Posts