ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਰਪਿਤ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ: ਰਾਜਵੰਤ ਸਿੰਘ ਘੁੱਲੀ
July 18, 2026
Punjabi-Khabran

Dharaledar Bureau / Punjab

ਧੂਰੀ 18 ਜੁਲਾਈ: ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਦਫ਼ਤਰ ਇੰਚਾਰਜ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਹਲਕਾ ਧੂਰੀ ਨਾਲ ਸਬੰਧਤ ਵੱਖ-ਵੱਖ ਨਵ-ਨਿਯੁਕਤ ਚੇਅਰਮੈਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੇ ਮਿਹਨਤੀ, ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਿਹਨਤ ਅਤੇ ਲੋਕਾਂ ਪ੍ਰਤੀ ਸਮਰਪਣ ਦਾ ਸਨਮਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੁਖਪਾਲ ਸਿੰਘ ਪਾਲਾ, ਜਸਵਿੰਦਰ ਸਿੰਘ ਖਰਮੀ, ਭੋਲਾ ਸਿੰਘ, ਮਨਜੀਤ ਸਿੰਘ (ਮੰਨੂ ਚੌਧਰੀ), ਭੀਮ ਗਰਗ, ਮੋਹਿਤ ਸੈਣੀ, ਗੁਰਜੰਟ ਸਿੰਘ, ਜੀਤਾ ਰਾਮ ਅਤੇ ਅਜੈਬ ਸਿੰਘ ਕੌਂਸਲਰ ਸਮੇਤ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਲਾਭ ਸਿੰਘ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਹਰਪ੍ਰੀਤ ਸਿੰਘ ਗਿੱਲ, ਸਰਪੰਚ ਕਰਮਜੀਤ ਸਿੰਘ ਬਰੜਵਾਲ, ਜੱਗੀ ਸਰਪੰਚ, ਸ਼ਮਸ਼ੇਰ ਸਿੰਘ, ਮਨੀਸ਼ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ, ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Punjabi Khabran


Recommended Posts