ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਵਚਨਬੱਧ: ਓ.ਐਸ.ਡੀ. ਸੁਖਵੀਰ ਸਿੰਘ
July 20, 2026
Punjabi-Khabran

Dharaledar Bureau / Punjab

ਧੂਰੀ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਸਮਰਪਿਤ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ 13 ਲੋੜਵੰਦ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਕੁੱਲ 5.10 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇ ਗਏ। ਇਹ ਰਾਸ਼ੀ ਲਾਭਪਾਤਰੀਆਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਹਰ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਕੋਸ਼ ਲੋੜਵੰਦ ਪਰਿਵਾਰਾਂ ਲਈ ਆਸ ਦੀ ਕਿਰਨ ਬਣ ਕੇ ਉਭਰਿਆ ਹੈ। ਇਸ ਕੋਸ਼ ਰਾਹੀਂ ਮੁਹੱਈਆ ਕਰਵਾਈ ਜਾ ਰਹੀ ਵਿੱਤੀ ਸਹਾਇਤਾ ਨਾਲ ਲੋੜਵੰਦ ਪਰਿਵਾਰਾਂ ਨੂੰ ਆਪਣੇ ਪੱਕੇ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਬਾਗੜੀਆਂ, ਬਮਾਲ, ਭਸੌੜ, ਜੱਖਲਾ, ਭੁੱਲਰਹੇੜੀ, ਦੀਦਾਰਗੜ੍ਹ, ਮਾਨਵਾਲਾ, ਧੂਰੀ, ਹਰਚੰਦਪੁਰਾ, ਰਣੀਕੇ, ਬੁਗਰਾ, ਕਾਂਝਲਾ ਅਤੇ ਪਿੰਡ ਲੱਡਾ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਐਸ.ਡੀ.ਐਮ. ਧੂਰੀ ਡਾ. ਇਸਮਤ ਵਿਜੈ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ, ਗਗਨ ਜਵੰਧਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਅਨਿਲ ਮਿੱਤਲ, ਮੈਂਬਰ ਜ਼ਿਲ੍ਹਾ ਯੋਜਨਾ ਕਮੇਟੀ ਨਰੇਸ਼ ਸਿੰਗਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Punjabi Khabran


Recommended Posts