*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸਨੌਰ 'ਚ ਵੱਡਾ ਝਟਕਾ: ਅਲੀਪੁਰ ਅਰਾਈਆਂ ਤੋਂ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਅਨੇਕਾਂ ਪਰਿਵਾਰਾਂ ਸਮੇਤ 'ਆਪ' ਵਿੱਚ ਸ਼ਾਮਲ
July 23, 2026
Punjabi-Khabran

Dharaledar Bureau / Punjab

ਸਨੌਰ 23 ਜੁਲਾਈ (ਪ੍ਰੈਸ ਨੋਟ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਾਰਡ ਨੰਬਰ 15 ਅਲੀਪੁਰ ਅਰਾਈਆਂ ਤੋਂ ਸੀਨੀਅਰ ਆਗੂ ਨੰਬਰਦਾਰ ਸੁਖਦੇਵ ਸਿੰਘ ਸਾਬਕਾ ਕੌਂਸਲਰ ਆਪਣੇ ਅਨੇਕਾਂ ਸਮਰਥਕਾਂ ਅਤੇ ਪਰਿਵਾਰਾਂ ਸਮੇਤ ਅਕਾਲੀ ਦਲ ਛੱਡ ਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਵਿੱਚ ਸ਼ਾਮਲ ਹੋਣ ਵਾਲੇ ਨੰਬਰਦਾਰ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਦਿਆਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀ ‘ਸਾਫ਼ ਨੀਅਤ ਅਤੇ ਤੇਜ਼ ਵਿਕਾਸ’ ਵਾਲੀ ਸੋਚ ਤੋਂ ਬੇਹੱਦ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਸੁਖਦੇਵ ਸਿੰਘ ਵਰਗੇ ਤਜਰਬੇਕਾਰ ਅਤੇ ਜਮੀਨੀ ਪੱਧਰ 'ਤੇ ਜੁੜੇ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਇਲਾਕੇ ਅੰਦਰ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ ਹੈ। ਹਡਾਣਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਇੱਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਬਿਨਾਂ ਕਿਸੇ ਥਕਾਵਟ ਦੇ ਹਲਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤੋਂ ਬੇਹੱਦ ਪ੍ਰਭਾਵਿਤ ਹੋ ਕੇ ਹੀ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪੰਚਾਇਤ, ਵਾਰਡ ਮੈਂਬਰ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਫੋਟੋ ਕੈਪਸ਼ਨ: ਵਾਰਡ ਨੰਬਰ 15 ਅਲੀਪੁਰ ਅਰਾਈਆਂ ਤੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਅਤੇ ਹੋਰ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ।

Punjabi Khabran


Recommended Posts