ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ   
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡਾਂ ਦੇ ਵਿਕਾਸ ਲਈ 01 ਕਰੋੜ 14 ਲੱਖ ਰੁਪਏ ਦੇ ਚੈਕ ਸੌਂਪੇ
July 27, 2026
Narendra-Kaur-Bharaj-Sangrur-Mla

Dharaledar Bureau / Sangrur

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਮੰਗਵਾਲ, ਸਾਰੋਂ, ਫੱਗੂਵਾਲਾ, ਨਦਾਮਪੁਰ ਅਤੇ ਚੰਨੋ ਵਿਖੇ ਲੋਕ ਮਿਲਣੀਆਂ ਕਰ ਕੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਮਸਲਿਆਂ ਦਾ ਸਮੇਂ ਸਿਰ ਅਤੇ ਤਰਜੀਹ ਦੇ ਆਧਾਰ 'ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਵਿਧਾਇਕ ਨੇ 'ਰੰਗਲਾ ਪੰਜਾਬ ਸਕੀਮ' ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੀ ਭੇਟ ਕੀਤੇ। ਉਨ੍ਹਾਂ ਨੇ ਪਿੰਡ ਮੰਗਵਾਲ ਨੂੰ 28 ਲੱਖ ਰੁਪਏ, ਸਾਰੋਂ ਨੂੰ 31 ਲੱਖ ਰੁਪਏ, ਨਦਾਮਪੁਰ ਨੂੰ 20 ਲੱਖ ਰੁਪਏ, ਚੰਨੋ ਨੂੰ 18 ਲੱਖ ਰੁਪਏ ਅਤੇ ਫੱਗੂਵਾਲਾ ਨੂੰ 17 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜਾਂ 'ਤੇ ਖਰਚ ਕੀਤੀ ਜਾਵੇਗੀ, ਜਿਸ ਨਾਲ ਪੇਂਡੂ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਜਾ ਰਹੇ ਹਨ, ਤਾਂ ਜੋ ਹਰ ਪਿੰਡ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਉਹ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਅਵਤਾਰ ਤਾਰੀ, ਲਖਵਿੰਦਰ ਸਿੰਘ ਫੱਗੂਵਾਲਾ, ਗੁਰਪ੍ਰੀਤ ਸਿੰਘ ਫੱਗੂਵਾਲਾ, ਲੱਕੀ ਸ਼ਰਮਾ, ਗੁਰਪ੍ਰੀਤ ਸਿੰਘ ਸਰਪੰਚ ਚੰਨੋ, ਕਰਮਜੀਤ ਕੌਰ ਸੰਮਤੀ ਮੈਂਬਰ, ਜਗਸੀਰ ਸਿੰਘ ਜੱਗੂ, ਹਰਿੰਦਰ ਸਿੰਘ ਸਾਰੋਂ, ਗੁਰਪ੍ਰੀਤ ਸਿੰਘ ਨਦਾਮਪੁਰ, ਰਣਵੀਰ ਸਿੰਘ ਨਦਾਮਪੁਰ, ਵਿਕਰਮ ਸਿੰਘ ਨਕਟੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Narendra Kaur Bharaj Sangrur Mla Rural Development Punjab Village Development Grant Punjab News Development Funds Panchayat Development Cheque Distribution Aap Punjab Sangrur News


Recommended Posts