ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*
July 28, 2026
Punjabi-Khabran

Dharaledar Bureau / Punjab

ਧੂਰੀ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਇਨਸਾਫ਼ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਬਿਨਾਂ ਕਿਸੇ ਝਿਜਕ ਦੇ ਪ੍ਰਸ਼ਾਸਨ ਸਾਹਮਣੇ ਰੱਖਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਛਪਾਲ ਸਿੰਘ, ਸਰਪੰਚ ਜਗਜੀਤ ਸਿੰਘ ਕਲੇਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਐੱਮ.ਸੀ. ਧੂਰੀ ਪੁਸ਼ਪਿੰਦਰ ਸ਼ਰਮਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਸਰਪੰਚ ਮਨਪ੍ਰੀਤ ਸ਼ਰਮਾ (ਜਹਾਂਗੀਰ), ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਜਗਤਾਰ ਸਿੰਘ ਬਾਗੜੀ (ਸਲੇਮਪੁਰ) ਅਤੇ ਹੋਰ ਪਤਵੰਤੇ ਹਾਜ਼ਰ ਸਨ।

Punjabi Khabran


Recommended Posts