ਰਾਜਪਾਲ ਨੇ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਕੀਤਾ ਸਨਮਾਨ    1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ, ਤਿਹਾੜ ਜੇਲ੍ਹ ਵਿੱਚ ਕੱਟ ਰਿਹਾ ਸੀ ਉਮਰ ਕੈਦ    ਡੇਅਰੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ’ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ*    🛼 ਸਕੇਟਸ ’ਤੇ ਗੱਤਕਾ ਖੇਡ ਕੇ 5 ਸਾਲਾ ਫਤਿਹ ਸਿੰਘ ਗਿੱਲ ਨੇ ਜਿੱਤਿਆ ਗੋਲਡ 🥇 | ਦੁਨੀਆ ਭਰ ’ਚ ਚਮਕਿਆ ਪੰਜਾਬ ਦਾ ਨਾਂ    ਸ਼ਹਿਜ਼ਾਦ ਪੂਨਾਵਾਲਾ ਨੇ Bjp ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ, ਵਿੱਤੀ ਤੇ ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ    ਕੇਜਰੀਵਾਲ ਦੇ ਜਨਮਦਿਨ ਮੌਕੇ Cm ਭਗਵੰਤ ਮਾਨ ਨੇ ਪਰਿਵਾਰ ਸਮੇਤ ਦਿੱਤੀ ਵਧਾਈ, ਖੁਸ਼ੀਆਂ ਕੀਤੀਆਂ ਸਾਂਝੀਆਂ    ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਮੰਤਰੀ ਚੀਮਾ ਤੇ ਸੌਂਦ ਨੇ ਭੇਂਟ ਕੀਤੀ ਸ਼ਰਧਾਂਜਲੀ, ਭਤੀਜੀਆਂ ਦਾ ਕੀਤਾ ਸਨਮਾਨ    ਬਠਿੰਡਾ ’ਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਲਈ ਵਿਸ਼ੇਸ਼ ਕੈਂਪ, 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦਾ ਮੌਕਾ    ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਟਿਆਲਾ ਪਹੁੰਚੀ, ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ    “ਆਓ ਪੰਜਾਬ ਨੂੰ ਜ਼ੀਰੋ-ਬਲੈਕ ਧੂਆ ਅਤੇ ਸਭ ਤੋਂ ਸਾਫ਼ ਪਾਣੀ ਵਾਲਾ ਸੂਬਾ ਬਣਾਈਏ, ਦਾ ਸੰਕਲਪ   
ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*
July 27, 2026
Punjabi-Khabran

Dharaledar Bureau / Punjab

ਪਟਿਆਲਾ 27 ਜੁਲਾਈ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ,ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗ ਵੰਡੇ।ਉਨ੍ਹਾਂ ਨੇ ਦੱਸਿਆ ਕਿ ਇਹ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦਾ ਬਹੁਤ ਹੀ ਸਲਾਂਘਾਯੋਗ ਕਦਮ ਹੈ। ਸੁਰਜੀਤ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਮਯਾਬ ਹੋਣ ਲਈ ਬਹੁਤ ਚੰਗੀਆਂ ਉਦਾਹਰਣਾਂ ਨਾਲ ਸਮਝਾਇਆ।ਸਟੇਜ ਦਾ ਸੰਚਾਲਨ ਹਰਵਿੰਦਰ ਸਿੰਘ ਨੇ ਕੀਤਾ। ਪ੍ਰਿੰਸੀਪਲ ਦਿਆਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਗੁਰਜਿੰਦਰ ਸਿੰਘ ਕਾਲਾ (ਸਾਬਕਾ ਬਲਾਕ ਸੰਮਤੀ ਮੈਂਬਰ), ਕੁਲਵੀਰ ਪਾਠਕ ਬੰਟੀ (ਪ੍ਰਧਾਨ ਯੁਵਕ ਸੇਵਾਵਾਂ ਕਲੱਬ ਗੱਜੂਮਾਜਰਾ),ਕੈਪਟਨ ਗੁਰਚਰਨ ਸਿੰਘ ਨਿਰਮਾਣ, ਹਰਦੀਪ ਸਿੰਘ ਕਾਲਾ,ਸੰਦੀਪ ਸਿੰਘ (ਚੇਅਰਮੈਨ ਸਪੋਰਟਸ ਵੈਲਫੇਅਰ),ਸੁਖਵਿੰਦਰ ਸਿੰਘ ਸੁੱਖੀ ਪੀ .ਏ. , ਜਗਜੀਤ ਸਿੰਘ ਸੋਨੀ ਪੀ.ਏ.,ਐਸਐਮਸੀ ਦੇ ਚੇਅਰਮੈਨ ਗੁਰਮੀਤ ਰਾਮ, ਐਸਐਮਸੀ ਦੇ ਵਾਈਸ ਚੇਅਰਮੈਨ ਕੁਲਦੀਪ ਸਿੰਘ, ਲੈਕ. ਸੁਖਰਾਜ ਕੁਮਾਰ,ਲੈਕ. ਗੁਰਪਿੰਦਰ ਕੌਰ, ਲੈਕ.ਕਮਲਪ੍ਰੀਤ ਅਤੇ ਸਮੂਹ ਸਟਾਫ ਹਾਜ਼ਰ ਸੀ।

Punjabi Khabran


Recommended Posts