ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪੰਜਾਬ ਚੋਣਾਂ ਲਈ ਕਾਂਗਰਸ ਦਾ ਵੱਡਾ ਐਕਸ਼ਨ ਪਲਾਨ! 10 ਦਿਨਾਂ ’ਚ ਪੰਜਾਬ ਆਉਣਗੇ ਰਾਹੁਲ ਗਾਂਧੀ
September 3, 2026
-10-

Prabhsimran Singh / Punjab

ਜਿਵੇਂ-ਜਿਵੇਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸੂਬੇ ਦਾ ਸਿਆਸੀ ਮਾਹੌਲ ਵੀ ਗਰਮਾਉਣ ਲੱਗ ਪਿਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਵਿੱਚ ਹੁਣ ਕਾਂਗਰਸ ਨੇ ਵੀ ਚੋਣੀ ਤਿਆਰੀਆਂ ਨੂੰ ਲੈ ਕੇ ਕਮਰ ਕੱਸ ਲਈ ਹੈ। ਇਸ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਗਲੇ 10 ਦਿਨਾਂ ਦੇ ਅੰਦਰ ਪੰਜਾਬ ਦੌਰੇ ’ਤੇ ਆ ਸਕਦੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਦੌਰੇ ਦਾ ਸ਼ੈਡਿਊਲ ਲਗਭਗ ਤਿਆਰ ਹੋ ਚੁੱਕਾ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੌਰੇ ਦੌਰਾਨ ਰਾਹੁਲ ਗਾਂਧੀ ਪੰਜਾਬ ਕਾਂਗਰਸ ਵੱਲੋਂ ਕਰਵਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ। ਰਾਹੁਲ ਗਾਂਧੀ ਦੇ ਇਸ ਸੰਭਾਵਿਤ ਪੰਜਾਬ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਚੋਣੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਦੌਰੇ ਰਾਹੀਂ ਕਾਂਗਰਸੀ ਵਰਕਰਾਂ ਵਿੱਚ ਜੋਸ਼ ਭਰਿਆ ਜਾਵੇ ਅਤੇ ਚੋਣੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਪਹਿਲਾਂ ਕਾਂਗਰਸ ਦੇ ਕੌਮੀ ਮੀਡੀਆ ਵਿਭਾਗ ਦੀ ਟੀਮ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਪਾਰਟੀ ਦੀ ਮੀਡੀਆ ਰਣਨੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ AICC ਦੇ ਨੈਸ਼ਨਲ ਮੀਡੀਆ ਕੋਆਰਡੀਨੇਟਰ ਹਰਿਸ਼ੰਕਰ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਹੈ ਅਤੇ ਇਸੇ ਤਹਿਤ ਰਾਸ਼ਟਰੀ ਪੱਧਰ ਦੀ ਟੀਮ ਨੂੰ ਵੀ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮੀਡੀਆ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਰਾਸ਼ਟਰੀ ਟੀਮ ਪੰਜਾਬ ਵਿੱਚ ਸਰਗਰਮ ਰਹੇਗੀ। ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਰਾਹੀਂ ਪਾਰਟੀ ਦੀ ਚੋਣੀ ਮੁਹਿੰਮ ਨੂੰ ਹੋਰ ਗਤੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੇ ਅੰਤਿਮ ਸ਼ੈਡਿਊਲ ’ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਸੂਬੇ ਵਿੱਚ ਕਾਂਗਰਸ ਦੀਆਂ ਚੋਣੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਉਮੀਦ ਹੈ।

10


Recommended Posts