ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ
September 19, 2026
Ravneet-Singh-Bittu-Bhagwant-Man

Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ

Prabhsimran Singh / Ludhiana

ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ਦੌਰਾਨ ਅੱਜ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਾਫ਼ਲੇ ਦੇ ਰਸਤੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਬਿੱਟੂ ਅਤੇ ਭਾਜਪਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਾਫ਼ਲੇ ਵੱਲ ਆਂਡੇ ਅਤੇ ਟਮਾਟਰ ਸੁੱਟੇ ਗਏ। ਘਟਨਾ ਤੋਂ ਬਾਅਦ ਪੁਲੀਸ ਨੇ ਬਿੱਟੂ ਸਮੇਤ ਕਈ ਭਾਜਪਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ PAU ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸਨ। CM ਦੇ ਪਹੁੰਚਣ ਤੋਂ ਪਹਿਲਾਂ ਬਿੱਟੂ PAU ਗੇਟ ਨੰਬਰ 8 ਦੇ ਬਾਹਰ ਪਹੁੰਚੇ ਅਤੇ ਆਪਣੇ ਨਾਲ ਆਂਡੇ ਤੇ ਟਮਾਟਰ ਲੈ ਕੇ ਪ੍ਰਦਰਸ਼ਨ ਕੀਤਾ। ਬਿੱਟੂ ਨੇ ਕਿਹਾ ਕਿ ਬੀਤੇ ਦਿਨੀਂ ਬਟਾਲਾ ਨੇੜੇ ਉਨ੍ਹਾਂ ਦੇ ਕਾਫ਼ਲੇ ’ਤੇ ਆਂਡੇ ਅਤੇ ਟਮਾਟਰ ਸੁੱਟੇ ਗਏ ਸਨ ਅਤੇ ਉਹ ਉਸੇ ਦਾ “ਭਾਜੀ ਮੋੜਨ” ਆਏ ਹਨ। 18 ਸਤੰਬਰ ਨੂੰ ਪਠਾਨਕੋਟ ਜਾਂਦੇ ਸਮੇਂ ਬਿੱਟੂ ਦੇ ਕਾਫ਼ਲੇ ’ਤੇ ਆਂਡੇ, ਟਮਾਟਰ ਅਤੇ ਹੋਰ ਚੀਜ਼ਾਂ ਸੁੱਟੇ ਜਾਣ ਦੇ ਉਨ੍ਹਾਂ ਵੱਲੋਂ ਦੋਸ਼ ਲਗਾਏ ਗਏ ਸਨ। ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋਣ ’ਤੇ ਲੁਧਿਆਣਾ ਪੁਲੀਸ ਨੇ ਦਖ਼ਲ ਦਿੱਤਾ ਅਤੇ ਬਿੱਟੂ ਸਮੇਤ ਹੋਰ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ

Ravneet Singh Bittu Bhagwant Mann Punjab Bjp Aam Aadmi Party Pau Ludhiana Punjab Politics Ludhiana News Bjp Protest Punjab Government Political Protest Punjab News


Recommended Posts