ਸਿੱਧੂ ਮੂਸੇਵਾਲਾ ਦੇ ਬਾਕੀ ਹੋਲੋਗ੍ਰਾਮ ਸ਼ੋਅ ਮੁਲਤਵੀ, ਨੀਰੂ ਬਾਜਵਾ ਨੇ ਵੀ ਫ਼ਿਲਮ ‘ਥਾਪੀ’ ਦੀ ਸਕ੍ਰੀਨਿੰਗ ਰੋਕੀ    ਪੰਜਾਬ ’ਚ ਸ਼੍ਰੀਨਗਰ ਜਾ ਰਹੀ ਬੱਸ ’ਤੇ ਪਥਰਾਅ, ਸਵਾਰੀਆਂ ਵਾਲ-ਵਾਲ ਬਚੀਆਂ    ਮੁੰਬਈ ’ਚ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ, ਅਦਾਕਾਰ ਵਾਲ-ਵਾਲ ਬਚਿਆ; 15 ਪੁਲੀਸ ਟੀਮਾਂ ਵੱਲੋਂ ਜਾਂਚ    ਸੀਬੀਆਈ ਅੱਗੇ ਪੇਸ਼ ਹੋਏ ਬੀਰ ਦਵਿੰਦਰ ਸਿੰਘ ਬੱਲਾਂ ਤੇ ਜਿਤਿਨ ਗੋਹਲ, ਦੋ ਨਿੱਜੀ ਵਿਅਕਤੀਆਂ ਤੋਂ ਵੀ ਪੁੱਛਗਿੱਛ    ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਕੇਵਲ ਸਿੰਘ ਢਿੱਲੋਂ ਨੇ ਬੰਨ੍ਹੀ ਕਾਲੀ ਪੱਗ    ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਵੀਡੀਓ ਨੂੰ ਲੈ ਕੇ ਵਿਵਾਦ, ਮਾਪਿਆਂ ਖ਼ਿਲਾਫ਼ ਸ਼ਿਕਾਇਤ ਦਰਜ    ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ: ਐਡਵੋਕੇਟ ਧਾਮੀ    Pm ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ Aap ਵਿਧਾਇਕਾਂ ਨੇ ਮੰਗੀ ਖਿਮਾ, ਗਿਆਸਪੁਰਾ ਦੇ ਜਾਤੀ ਵਿਤਕਰੇ ਦੇ ਦੋਸ਼ਾਂ ਤੋਂ ਕੀਤਾ ਕਿਨਾਰਾ    ਮਨਪ੍ਰੀਤ ਬਾਦਲ ਨੇ ਪਰਿਵਾਰ ਸਮੇਤ Pm ਮੋਦੀ ਨਾਲ ਕੀਤੀ ਮੁਲਾਕਾਤ, ਧੀ ਦੇ ਵਿਆਹ ਦਾ ਦਿੱਤਾ ਸੱਦਾ ਪੱਤਰ   
ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ‘ਆਪ’ ਸਰਕਾਰ ਤੋਂ ਮੰਗਿਆ ਜਵਾਬ
October 16, 2026
Amit-Shah-Punjab-Politics-Punjab

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਅਮਿਤ ਸ਼ਾਹ ਨੇ ਚੁੱਕੇ ਸਵਾਲ, ‘ਆਪ’ ਸਰਕਾਰ ਤੋਂ ਮੰਗਿਆ ਜਵਾਬ

Prabhsimran Singh / Punjab

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਜਦਕਿ ਸੂਬਾ ਸਰਕਾਰ ਇਨ੍ਹਾਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ। ਅਮਿਤ ਸ਼ਾਹ ਨੇ ਦਿੜਬਾ ਵਿੱਚ ਇੱਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਅਤੇ ਮਾਨਸਾ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੋਈ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਪੰਜਾਬ ਵਿੱਚ ਜੰਗਲ ਰਾਜ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਵਿਧਾਇਕਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੀ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ, “ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਖੋਖਲੇ ਪ੍ਰਚਾਰ ਨਹੀਂ ਸਗੋਂ ਜਵਾਬ ਚਾਹੀਦੇ ਹਨ, ਖ਼ਾਲੀ ਐਲਾਨ ਨਹੀਂ ਠੋਸ ਨਤੀਜਿਆਂ ਦੀ ਲੋੜ ਹੈ।” ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਿਆ ਜਾਵੇ ਅਤੇ ਅਪਰਾਧੀਆਂ ਨੂੰ ਮਿਲ ਰਹੀ ਕਥਿਤ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਪੰਜਾਬ ਦੀ ਸਿਰਜਣਾ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦਾ ਲੱਕ ਤੋੜਨਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਅਜਿਹਾ ਸੁਰੱਖਿਅਤ ਮਾਹੌਲ ਸਥਾਪਤ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ, ਜਿੱਥੇ ਹਰ ਨਾਗਰਿਕ ਬਿਨਾਂ ਕਿਸੇ ਡਰ ਦੇ ਜੀਵਨ ਬਤੀਤ ਕਰ ਸਕੇ।

Amit Shah Punjab Politics Punjab Government Aap Government Bhagwant Mann Punjab Law And Order Drug Menace Punjab Gangsterism Punjab Organised Crime Parvinder Singh Jhotta Mansa News Dirba News Bjp Punjab Punjab News Home Ministry


Recommended Posts