October 17, 2026
Pm ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
Prabhsimran Singh / Chandigarh
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਮੈਂ ਉਨ੍ਹਾਂ ਦੀ ਲੰਮੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।” ਉਨ੍ਹਾਂ ਨੇ ਇਸ ਪੋਸਟ ਵਿੱਚ ਭਗਵੰਤ ਮਾਨ ਨੂੰ ਵੀ ਟੈਗ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਪ੍ਰਧਾਨ ਮੰਤਰੀ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸ਼ੁਭਕਾਮਨਾਵਾਂ ਦਰਮਿਆਨ ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਵੱਖ-ਵੱਖ ਮੁੱਦਿਆਂ ’ਤੇ ਸਿਆਸੀ ਬਹਿਸ ਵੀ ਜਾਰੀ ਹੈ।
Punjab Cm Bhagwant Mann Narendra Modi Pm Modi Birthday Wishes Punjab Politics Aam Aadmi Party Bjp Punjab Punjab News Indian Politics