ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ   
ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ
October 26, 2026
Rahul-Gandhi-Congress-Rahul-Gand

ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ

Prabhsimran Singh / Uttar Pradesh

ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਕੁਝ ਗੱਡੀਆਂ ਸੋਮਵਾਰ ਨੂੰ ਪੂਰਵਾਂਚਲ ਐਕਸਪ੍ਰੈੱਸ-ਵੇਅ ’ਤੇ ਆਪਸ ਵਿੱਚ ਟਕਰਾ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਹੁਲ ਗਾਂਧੀ ਆਪਣੇ ਖ਼ਿਲਾਫ਼ ਦਰਜ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਲਈ ਸੁਲਤਾਨਪੁਰ ਜਾ ਰਹੇ ਸਨ। ਪੁਲੀਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲੀਸ ਅਨੁਸਾਰ, ਇਸ ਹਾਦਸੇ ਵਿੱਚ ਰਾਹੁਲ ਗਾਂਧੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਘਟਨਾ ਗੰਭੀਰ ਨਹੀਂ ਸੀ ਅਤੇ ਕਿਸੇ ਦੇ ਵੀ ਵੱਡੀ ਸੱਟ ਲੱਗਣ ਦੀ ਸੂਚਨਾ ਨਹੀਂ ਮਿਲੀ। ਇਹ ਹਾਦਸਾ ਸਵੇਰੇ ਲਗਪਗ 10:15 ਵਜੇ ਵਾਪਰਿਆ, ਜਦੋਂ ਕਾਫ਼ਲੇ ਦੇ ਅੱਗੇ ਚੱਲ ਰਹੀ ਸਥਾਨਕ ਕਾਂਗਰਸੀ ਆਗੂਆਂ ਦੀ ਇੱਕ ਨਿੱਜੀ ਗੱਡੀ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਕਾਰਨ ਪਿੱਛੇ ਆ ਰਹੀਆਂ ਗੱਡੀਆਂ ਇੱਕ-ਦੂਜੇ ਨਾਲ ਟਕਰਾ ਗਈਆਂ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਕਾਫ਼ਲਾ ਸੁਲਤਾਨਪੁਰ ਲਈ ਰਵਾਨਾ ਹੋ ਗਿਆ। ਪੁਲੀਸ ਕਰਮਚਾਰੀਆਂ ਦੀ ਅਗਵਾਈ ਹੇਠ ਜਾ ਰਿਹਾ ਇਹ ਕਾਫ਼ਲਾ ਸਵੇਰੇ ਲਗਪਗ 11:15 ਵਜੇ ਸੁਲਤਾਨਪੁਰ ਅਦਾਲਤ ਪਹੁੰਚਣ ਦੀ ਉਮੀਦ ਸੀ, ਜਿੱਥੇ ਰਾਹੁਲ ਗਾਂਧੀ ਵਿਰੁੱਧ ਦਰਜ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਹੋਣੀ ਸੀ। ਇਹ ਮਾਮਲਾ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੈਂਗਲੁਰੂ ਵਿੱਚ ਇੱਕ ਰੈਲੀ ਦੌਰਾਨ ਰਾਹੁਲ ਗਾਂਧੀ ਵੱਲੋਂ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਬਾਰੇ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਹੈ।

Rahul Gandhi Congress Rahul Gandhi Convoy Accident Purvanchal Expressway Sultanpur Court Defamation Case Amit Shah Congress News Uttar Pradesh News Political News


Recommended Posts