ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਦੀਪਾ ਦੂਬੇ ਬਣੀ ‘ਆਪ’ ਚੰਡੀਗੜ੍ਹ ਦੀ ਮੀਤ ਪ੍ਰਧਾਨ, ਪਾਰਟੀ ਨੇ ਸੌਂਪੀ ਨਵੀਂ ਜ਼ਿੰਮੇਵਾਰੀ
October 27, 2026
Deepa-Dubey-Aam-Aadmi-Party-Aap-

ਦੀਪਾ ਦੂਬੇ ਬਣੀ ‘ਆਪ’ ਚੰਡੀਗੜ੍ਹ ਦੀ ਮੀਤ ਪ੍ਰਧਾਨ, ਪਾਰਟੀ ਨੇ ਸੌਂਪੀ ਨਵੀਂ ਜ਼ਿੰਮੇਵਾਰੀ

Prabhsimran Singh / Chandigarh

ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਨੇ ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਈ ਦੀਪਾ ਦੂਬੇ ਨੂੰ ਚੰਡੀਗੜ੍ਹ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ, ਪ੍ਰਧਾਨ ਵਿਜੇਪਾਲ ਸਿੰਘ ਅਤੇ ਜਨਰਲ ਸਕੱਤਰ ਓਂਕਾਰ ਔਲਖ ਵੱਲੋਂ ਪੱਤਰ ਜਾਰੀ ਕਰਕੇ ਕੀਤੀ ਗਈ। ਜ਼ਿਕਰਯੋਗ ਹੈ ਕਿ ਦੀਪਾ ਦੂਬੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਹਨ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਉਸ ਸਮੇਂ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਨੇ ਦੀਪਾ ਦੂਬੇ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਦੀਪਾ ਦੂਬੇ ਨੇ ਚੰਡੀਗੜ੍ਹ ਵਿੱਚ ਕਾਂਗਰਸ ’ਤੇ ਭਾਜਪਾ ਨਾਲ ਹੱਥ ਮਿਲਾਉਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਦੇ ਕੁਝ ਵਿਅਕਤੀਆਂ ਦੀ ਮਿਲੀਭੁਗਤ ਕਾਰਨ ਭਾਜਪਾ ਦੇ ਮੇਅਰ ਬਣਦੇ ਰਹੇ ਹਨ, ਜੋ ਕਿ ਗ਼ਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿੱਤ ਲਈ ਕੰਮ ਕਰਦੀ ਆ ਰਹੀ ਹੈ ਅਤੇ ਇਸੇ ਕਰਕੇ ਉਹ ਪਾਰਟੀ ਵਿੱਚ ਸ਼ਾਮਲ ਹੋਈ ਹਨ। ਦੀਪਾ ਦੂਬੇ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਸੀ ਕਿ ਨਗਰ ਨਿਗਮ ਚੋਣਾਂ ਵਿੱਚ ‘ਆਪ’ ਜਿੱਤ ਹਾਸਲ ਕਰੇਗੀ। ਇਸ ਨਿਯੁਕਤੀ ’ਤੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਸਿੰਘ ਨੇ ਦੀਪਾ ਦੂਬੇ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੀਪਾ ਦੂਬੇ ਇੱਕ ਤਜਰਬੇਕਾਰ ਅਤੇ ਪੁਰਾਣੇ ਸਿਆਸੀ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗੀ।

Deepa Dubey Aam Aadmi Party Aap Chandigarh Chandigarh Politics Vijaypal Singh Jarnail Singh Onkar Aulakh Congress Municipal Corporation Elections


Recommended Posts