ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਕੋਟ ਈਸੇ ਖਾਂ ’ਚ ਦਰਦਨਾਕ ਹਾਦਸਾ: ਬੇਕਾਬੂ ਟਰੈਕਟਰ ਨੇ ਇੱਕ ਸਾਲ ਦੇ ਮਾਸੂਮ ਨੂੰ ਕੁਚਲਿਆ
November 1, 2026
Kot-Ise-Khan-Moga-News-Punjab-Ne

ਕੋਟ ਈਸੇ ਖਾਂ ’ਚ ਦਰਦਨਾਕ ਹਾਦਸਾ: ਬੇਕਾਬੂ ਟਰੈਕਟਰ ਨੇ ਇੱਕ ਸਾਲ ਦੇ ਮਾਸੂਮ ਨੂੰ ਕੁਚਲਿਆ

Prabhsimran Singh / Punjab

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੀ ਪਛਾਣ ਹਿਮਾਂਸ਼ੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦਾ ਪਿਤਾ ਜਤਿਨ ਉਸ ਨੂੰ ਵਾਕਰ ’ਤੇ ਬਿਠਾ ਕੇ ਗਲੀ ਵਿੱਚ ਖਿਡਾ ਰਿਹਾ ਸੀ। ਇਸੇ ਦੌਰਾਨ ਭੱਠੇ ਦੀ ਕੇਰੀ ਨਾਲ ਭਰੀ ਟਰੈਕਟਰ-ਟਰਾਲੀ ਬੇਕਾਬੂ ਹੋ ਗਈ ਅਤੇ ਬੱਚੇ ਉੱਪਰ ਜਾ ਚੜ੍ਹੀ। ਟਰੈਕਟਰ ਹੇਠਾਂ ਆਉਣ ਕਾਰਨ ਇੱਕ ਸਾਲ ਦੇ ਹਿਮਾਂਸ਼ੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਪ੍ਰਿੰਸ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਬਾਅਦ ਵਿੱਚ ਪੁਲੀਸ ਨੇ ਕਾਬੂ ਕਰ ਲਿਆ। ਬੱਚੇ ਦੇ ਪਿਤਾ ਜਤਿਨ ਨੇ ਦੋਸ਼ ਲਾਇਆ ਕਿ ਟਰੈਕਟਰ ਚਾਲਕ ਨੇ ਨਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੋਸ਼ੀ ਚਾਲਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨੇ ਦੀ ਸੂਚਨਾ ਮਿਲਣ ’ਤੇ ਥਾਣਾ ਕੋਟ ਈਸੇ ਖਾਂ ਦੇ ਮੁੱਖੀ ਕਮਲਜੀਤ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਟਰੈਕਟਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪਰਿਵਾਰ ਅਤੇ ਬਸਤੀ ਦੇ ਲੋਕ ਧਰਨਾ ਚੁੱਕਣ ਲਈ ਰਾਜ਼ੀ ਹੋ ਗਏ। ਪੁਲੀਸ ਵੱਲੋਂ ਮੁਲਜ਼ਮ ਚਾਲਕ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Kot Ise Khan Moga News Punjab News Tractor Accident Child Death Road Accident Sadhawali Colony Cheema Road Police Action Protest Tractor Trolley Accident


Recommended Posts