November 1, 2026
4 ਨਵੰਬਰ ਦੀ ਸੰਗਰੂਰ ਇਨਸਾਫ਼ ਰੈਲੀ ’ਚ 2 ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦਾ ਦਾਅਵਾ,
Prabhsimran Singh / Sangrur
ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨੇ ’ਤੇ ਲੈਂਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਅਤੇ ਗੁਜਰਾਤ ਦੀ ਬੰਦਰਗਾਹ ’ਤੇ ਫੜੀਆਂ ਜਾਂਦੀਆਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਾਰੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਚਿੱਟੇ ਦਾ ਪਸਾਰ ਹੋਇਆ ਸੀ ਅਤੇ ਹੁਣ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨਾ ਮੁਨਾਸਿਬ ਨਹੀਂ ਹੈ। ਬਾਜਵਾ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਨਿੱਘਰ ਰਹੀ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ ਅਤੇ ਹੁਣ ਕਾਂਗਰਸ ਨੂੰ ਇੱਕ ਬਦਲ ਵਜੋਂ ਦੇਖ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਗੁਰਜੰਟ ਸਿੰਘ ਕੁੱਤੀਵਾਲ ਅਤੇ ਰੂਪਿੰਦਰ ਕੌਰ ਰੂਬੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਡੈਲੀਗੇਟ ਕੇ.ਕੇ. ਅਗਰਵਾਲ, ਸੀਨੀਅਰ ਕਾਂਗਰਸੀ ਆਗੂ ਬੀਬਾ ਅੰਮ੍ਰਿਤ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਮਾਰਕਫ਼ੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਡਾ. ਜੀਵਨਜੋਤ ਕੌਰ ਭੱਟੀ, ਅਸ਼ੋਕ ਕੁਮਾਰ, ਕਿਰਨਜੀਤ ਸਿੰਘ ਗਹਿਰੀ, ਭੁਪਿੰਦਰ ਗੋਰਾ ਅਤੇ ਸੁਖਦੇਵ ਸਿੰਘ ਚਹਿਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Rahul Gandhi Tripat Rajinder Singh Bajwa Congress Sangrur Rally Insaf Rally Punjab Politics Punjab Congress Punjab News Drug Trafficking Law And Order Amit Shah Punjab Assembly Elections 2027