ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਹਿਮਾਇਤ
November 2, 2026
Shiromani-Akali-Dal-Sukhbir-Sing

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਹਿਮਾਇਤ

Prabhsimran Singh / Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਕਿਸਾਨਾਂ ਲਈ ਕੁਝ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਖੇਤੀਬਾੜੀ ਲਈ ਟਿਊਬਵੈੱਲ ਕੁਨੈਕਸ਼ਨ ਦਿੱਤੇ ਗਏ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਕਿਸਾਨੀ ਦੇ ਹਿੱਤ ਵਿੱਚ ਹੋਰ ਵੀ ਕਈ ਕੰਮ ਕੀਤੇ ਗਏ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਬਣਨ ’ਤੇ ਕਿਸਾਨਾਂ ਲਈ ਹੋਰ ਵੀ ਕਈ ਕਦਮ ਚੁੱਕੇ ਜਾਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਮਾਈਨਿੰਗ ਸਬੰਧੀ ਕੋਈ ਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਲਿਖਤੀ ਤੌਰ ’ਤੇ ਕੀਤੇ ਸਮਝੌਤਿਆਂ ਤੋਂ ਵੀ ਪਿੱਛੇ ਹਟ ਗਈ ਹੈ।ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਦੇ ਹੱਲ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਸੂਬੇ ਵਿੱਚ ਖੇਤਰੀ ਪਾਰਟੀ ਦਾ ਸੱਤਾ ਵਿੱਚ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਬਣਨ ’ਤੇ ਪੰਜਾਬ ਦੇ ਬੰਦ ਪਏ ਬਾਰਡਰ ਖੁਲ੍ਹਵਾਉਣ, ਕਿਸਾਨਾਂ ਨੂੰ ਹੋਰਨਾਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਅਤੇ ਕਿਸਾਨ ਪੱਖੀ ਹੋਰ ਫ਼ੈਸਲੇ ਲੈਣ ਦਾ ਭਰੋਸਾ ਦਿੱਤਾ ਗਿਆ ਹੈ। ਇਸੇ ਭਰੋਸੇ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਿਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ।

Shiromani Akali Dal Sukhbir Singh Badal Bhartiya Kisan Union Kadian Harmeet Singh Kadian Punjab Politics Punjab Assembly Elections 2027 Farmers Issues Farmers Support Msp Punjab Farmers Aam Aadmi Party Congress Punjab News


Recommended Posts