ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਨਗਰ ਨਿਗਮ ਪਟਿਆਲਾ ਸਮੇਤ ਤਿੰਨ ਥਾਵਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ, 28 ਨਵੰਬਰ ਨੂੰ ਹੋਵੇਗੀ ਵੋਟਿੰਗ
November 16, 2026
Aam-Aadmi-Party-Punjab-Politics-

ਨਗਰ ਨਿਗਮ ਪਟਿਆਲਾ ਸਮੇਤ ਤਿੰਨ ਥਾਵਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ, 28 ਨਵੰਬਰ ਨੂੰ ਹੋਵੇਗੀ ਵੋਟਿੰਗ

Prabhsimran Singh / Punjab

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹੋਣ ਜਾ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਚੋਣ ਮੈਦਾਨ ਵਿੱਚ ਪੂਰੀ ਮਜ਼ਬੂਤੀ ਨਾਲ ਡਟਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਉਮੀਦਵਾਰਾਂ ਨੂੰ ਚੋਣਾਂ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ।ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦੇ ਆਧਾਰ 'ਤੇ ਲੋਕਾਂ ਵਿੱਚ ਜਾਵੇਗੀ ਅਤੇ ਇਨ੍ਹਾਂ ਕੰਮਾਂ ਨੂੰ ਲੈ ਕੇ ਹੀ ਵੋਟਾਂ ਮੰਗੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਕਾਫ਼ੀ ਖ਼ੁਸ਼ ਹਨ। ਅਮਨ ਅਰੋੜਾ ਨੇ ਭਰੋਸਾ ਜਤਾਇਆ ਕਿ ਲੋਕ ਇਨ੍ਹਾਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਾਲ-ਨਾਲ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਗੇ ਅਤੇ ਪਾਰਟੀ ਨੂੰ ਵੱਡੀ ਜਿੱਤ ਦਿਵਾਉਣਗੇ। ਜ਼ਿਕਰਯੋਗ ਹੈ ਕਿ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਤੇ ਧਰਮਕੋਟ ਲਈ 28 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਕੰਮ ਵੀ ਜਾਰੀ ਹੈ।

Aam Aadmi Party Punjab Politics Manish Sisodia Aman Arora Patiala Municipal Corporation Bagha Purana Dharamkot Punjab Municipal Elections Local Body Elections Punjab News


Recommended Posts