ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਕੀਤੀ ਸਵੈ-ਗਣਨਾ, ਪੰਜਾਬ 'ਚ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ
November 16, 2026
Bhagwant-Mann-Punjab-News-Census

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਕੀਤੀ ਸਵੈ-ਗਣਨਾ, ਪੰਜਾਬ 'ਚ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ

Prabhsimran Singh / Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਦਿਆਂ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਦੇ ਸਮੂਹ ਪੰਜਾਬੀਆਂ ਨੂੰ ਇਸ ਅਹਿਮ ਕੌਮੀ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਤੋਂ 30 ਨਵੰਬਰ ਤੱਕ ਆਪਣੀ ਔਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਲੋਕ ਘਰ ਬੈਠੇ ਹੀ ਆਪਣੇ ਅਤੇ ਆਪਣੇ ਪਰਿਵਾਰ ਦੇ ਵੇਰਵੇ ਔਨਲਾਈਨ ਦਰਜ ਕਰਵਾ ਸਕਦੇ ਹਨ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਗਣਨਾਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਦੌਰਾਨ ਪਰਿਵਾਰਾਂ, ਪਰਿਵਾਰਕ ਮੈਂਬਰਾਂ, ਆਮਦਨ, ਸਿੱਖਿਆ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਸਬੰਧੀ ਇਕੱਤਰ ਕੀਤੇ ਜਾਣ ਵਾਲੇ ਸਹੀ ਅੰਕੜੇ ਪੰਜਾਬ ਦੀ ਭਵਿੱਖੀ ਯੋਜਨਾਬੰਦੀ ਅਤੇ ਵਿਕਾਸ ਨੀਤੀਆਂ ਤਿਆਰ ਕਰਨ ਲਈ ਬੇਹੱਦ ਮਹੱਤਵਪੂਰਨ ਸਾਬਤ ਹੋਣਗੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਵੈ-ਗਣਨਾ ਲਈ ਕਿਸੇ ਵੀ ਦਸਤਾਵੇਜ਼ ਦੀ ਲੋੜ ਨਹੀਂ ਹੋਵੇਗੀ ਅਤੇ ਲੋਕਾਂ ਵੱਲੋਂ ਦਿੱਤੀ ਜਾਣ ਵਾਲੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਹ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ ਜਾਰੀ ਰਹੇਗੀ, ਜਿਸ ਦੌਰਾਨ ਲੋਕ ਘਰ ਬੈਠੇ ਹੀ ਔਨਲਾਈਨ ਆਪਣੇ ਵੇਰਵੇ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸੂਬੇ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਨੂੰ ਨਵਾਂ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਇਸ ਕੌਮੀ ਕਾਰਜ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ, ਸਹੀ ਜਾਣਕਾਰੀ ਦੇਣ ਅਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ 16 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤ ਵਿੱਚ ਜਨਗਣਨਾ ਕਰਵਾਈ ਜਾ ਰਹੀ ਹੈ। ਉਨ੍ਹਾਂ ਇਸ ਵਿਸ਼ਾਲ ਦੇਸ਼-ਵਿਆਪੀ ਮੁਹਿੰਮ ਦਾ ਹਿੱਸਾ ਬਣਨ 'ਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਜਨਗਣਨਾ ਦੇ ਸਹੀ ਅੰਕੜੇ ਦੇਸ਼ ਅਤੇ ਸੂਬੇ ਦੇ ਭਵਿੱਖੀ ਵਿਕਾਸ ਲਈ ਮਹੱਤਵਪੂਰਨ ਆਧਾਰ ਬਣਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਨਗਣਨਾ ਅਧਿਕਾਰੀਆਂ, ਗਣਨਾਕਾਰਾਂ, ਸੁਪਰਵਾਈਜ਼ਰਾਂ, ਮਾਸਟਰ ਟ੍ਰੇਨਰਾਂ, ਫੀਲਡ ਟ੍ਰੇਨਰਾਂ ਅਤੇ ਸੂਬਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਗਨ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਦੇ ਸਮਰਪਿਤ ਯਤਨਾਂ ਸਦਕਾ ਜਨਗਣਨਾ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਇਹ ਯਤਨ ਪੂਰੀ ਜਨਗਣਨਾ ਪ੍ਰਕਿਰਿਆ ਨੂੰ ਸਹੀ, ਸੁਚਾਰੂ ਅਤੇ ਵਿਆਪਕ ਢੰਗ ਨਾਲ ਮੁਕੰਮਲ ਕਰਨ ਵਿੱਚ ਸਹਾਈ ਹੋਣਗੇ। ਮੁੱਖ ਮੰਤਰੀ ਨੇ ਮੁੜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਸਵੈ-ਗਣਨਾ ਪੂਰੀ ਕਰਕੇ ਸੂਬੇ ਦੇ ਵਿਕਾਸ ਦਾ ਖਾਕਾ ਤਿਆਰ ਕਰਨ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ।

Bhagwant Mann Punjab News Census 2027 Self Enumeration Punjab Government Census India Punjab Development Online Census Population Census Punjab Cm


Recommended Posts