ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਸਮਾਣਾ ਭਾਜਪਾ ਵਿੱਚ ਮੁੱਖ ਦਫ਼ਤਰ ਨੂੰ ਲੈ ਕੇ ਛਿੜੀ ਚਰਚਾ, ਦੋ ਆਗੂਆਂ ਨੇ ਆਪਣੇ ਦਫ਼ਤਰਾਂ ਬਾਹਰ ਲਗਾਏ ਬੋਰਡ
November 21, 2026
Samana-Bjp-Punjab-Punjab-Politic

ਸਮਾਣਾ ਭਾਜਪਾ ਵਿੱਚ ਮੁੱਖ ਦਫ਼ਤਰ ਨੂੰ ਲੈ ਕੇ ਛਿੜੀ ਚਰਚਾ, ਦੋ ਆਗੂਆਂ ਨੇ ਆਪਣੇ ਦਫ਼ਤਰਾਂ ਬਾਹਰ ਲਗਾਏ ਬੋਰਡ

Prabhsimran Singh / Samana

ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਪਾਰਟੀ ਦੇ ਮੁੱਖ ਦਫ਼ਤਰ ਦੀ ਪਛਾਣ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ‘ਭਾਜਪਾ ਮੁੱਖ ਦਫ਼ਤਰ ਸਮਾਣਾ’ ਦੇ ਬੋਰਡ ਲੱਗੇ ਹੋਣ ਕਾਰਨ ਲੋਕਾਂ ਵਿੱਚ ਇਹ ਸਵਾਲ ਉੱਠ ਰਿਹਾ ਹੈ ਕਿ ਪਾਰਟੀ ਦਾ ਅਸਲ ਮੁੱਖ ਦਫ਼ਤਰ ਕਿਹੜਾ ਹੈ। ਇੱਕ ਪਾਸੇ ਵਿਧਾਨ ਸਭਾ ਚੋਣਾਂ ਲਈ ਟਿਕਟ ਦੇ ਦਾਅਵੇਦਾਰ ਆਪਣੇ-ਆਪਣੇ ਦਫ਼ਤਰਾਂ ਨੂੰ ਪਾਰਟੀ ਦਾ ਮੁੱਖ ਦਫ਼ਤਰ ਦੱਸ ਰਹੇ ਹਨ, ਜਦਕਿ ਦੂਜੇ ਪਾਸੇ ਪਾਰਟੀ ਦੇ ਮੰਡਲ ਅਤੇ ਜ਼ਿਲ੍ਹਾ ਪ੍ਰਧਾਨ ਇਸ ਨੂੰ ਕੋਈ ਵੱਡਾ ਮੁੱਦਾ ਨਹੀਂ ਮੰਨ ਰਹੇ। ਭਾਜਪਾ ਦੀ ਟਿਕਟ ਦੇ ਦਾਅਵੇਦਾਰ ਸੁਰਿੰਦਰ ਸਿੰਘ ਖੇੜਕੀ ਨੇ ਆਪਣੇ ਦਫ਼ਤਰ ਦੇ ਬਾਹਰ ‘ਭਾਜਪਾ ਮੁੱਖ ਦਫ਼ਤਰ ਸਮਾਣਾ’ ਦਾ ਬੋਰਡ ਲਗਾਇਆ ਹੋਇਆ ਹੈ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਦੇ ਹਲਕਾ ਇੰਚਾਰਜ ਹਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵੀ ਲੜ ਚੁੱਕੇ ਹਨ। ਹਲਕਾ ਇੰਚਾਰਜ ਹੋਣ ਦੇ ਨਾਤੇ ਉਨ੍ਹਾਂ ਦਾ ਦਫ਼ਤਰ ਹੀ ਸਮਾਣਾ ਵਿੱਚ ਭਾਜਪਾ ਦਾ ਮੁੱਖ ਦਫ਼ਤਰ ਹੈ।ਉੱਧਰ, ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋਏ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਆਪਣੇ ਦਫ਼ਤਰ ਦੇ ਬਾਹਰ ‘ਭਾਰਤੀ ਜਨਤਾ ਪਾਰਟੀ ਸਮਾਣਾ ਮੁੱਖ ਦਫ਼ਤਰ’ ਦਾ ਬੋਰਡ ਲਗਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਲਕੇ ਦੇ ਵਿਧਾਇਕ ਹਨ ਅਤੇ ਜਦੋਂ ਉਹ ਆਮ ਆਦਮੀ ਪਾਰਟੀ ਵਿੱਚ ਸਨ, ਉਦੋਂ ਵੀ ਉਨ੍ਹਾਂ ਦਾ ਇਹ ਦਫ਼ਤਰ ਪਾਰਟੀ ਦਾ ਮੁੱਖ ਦਫ਼ਤਰ ਸੀ। ਹੁਣ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਇਹ ਦਫ਼ਤਰ ਮੁੱਖ ਦਫ਼ਤਰ ਵਜੋਂ ਕੰਮ ਕਰ ਰਿਹਾ ਹੈ। ਇਸ ਮਾਮਲੇ ’ਤੇ ਭਾਜਪਾ ਦੇ ਮੰਡਲ ਪ੍ਰਧਾਨ ਜਤਿੰਦਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਨੇ ਕਿਹਾ ਕਿ ਆਮ ਤੌਰ ’ਤੇ ਜਿੱਥੇ ਬਲਾਕ ਪ੍ਰਧਾਨ ਬੈਠਦਾ ਹੈ, ਉਹੀ ਪਾਰਟੀ ਦਾ ਮੁੱਖ ਦਫ਼ਤਰ ਹੋਣਾ ਚਾਹੀਦਾ ਹੈ। ਹਾਲਾਂਕਿ, ਚੋਣਾਂ ਦੇ ਮੱਦੇਨਜ਼ਰ ਟਿਕਟ ਦੇ ਦਾਅਵੇਦਾਰਾਂ ਨੇ ਆਪਣੇ-ਆਪਣੇ ਦਫ਼ਤਰਾਂ ਦੇ ਬਾਹਰ ਮੁੱਖ ਦਫ਼ਤਰ ਦੇ ਬੋਰਡ ਲਗਾ ਲਏ ਹਨ।ਉਨ੍ਹਾਂ ਕਿਹਾ ਕਿ ਪਾਰਟੀ ਲਈ ਇਹ ਖ਼ੁਸ਼ੀ ਦੀ ਗੱਲ ਹੈ ਕਿ ਜਿੱਥੇ ਪਹਿਲਾਂ ਚੋਣ ਲੜਨ ਲਈ ਉਮੀਦਵਾਰ ਨਹੀਂ ਮਿਲਦਾ ਸੀ, ਉੱਥੇ ਹੁਣ ਚਾਰ-ਚਾਰ ਦਾਅਵੇਦਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਮੁਤਾਬਕ ਦਫ਼ਤਰਾਂ ਦੇ ਬਾਹਰ ਬੋਰਡ ਲਗਾਉਣ ਨਾਲ ਕੋਈ ਵੱਡਾ ਫ਼ਰਕ ਨਹੀਂ ਪੈਂਦਾ ਅਤੇ ਪਾਰਟੀ ਨੂੰ ਇਸ ’ਤੇ ਕੋਈ ਵੱਡਾ ਇਤਰਾਜ਼ ਵੀ ਨਹੀਂ ਹੈ। ਫ਼ਿਲਹਾਲ ਸਮਾਣਾ ਭਾਜਪਾ ਵਿੱਚ ਵਿਧਾਨ ਸਭਾ ਟਿਕਟ ਦੀ ਦਾਅਵੇਦਾਰੀ ਦੇ ਨਾਲ-ਨਾਲ ਪਾਰਟੀ ਦੇ ਮੁੱਖ ਦਫ਼ਤਰ ਦੀ ਪਛਾਣ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਿਆਸੀ ਹਲਕਿਆਂ ਵਿੱਚ ਇਹ ਸਵਾਲ ਉੱਠ ਰਿਹਾ ਹੈ ਕਿ ਜਦੋਂ ਪਾਰਟੀ ਦੇ ਕਈ ਮੁੱਖ ਦਫ਼ਤਰ ਹਨ ਤਾਂ ਸਮਾਣਾ ਵਿੱਚ ਭਾਜਪਾ ਦੀ ਅਸਲ ਕਮਾਨ ਕਿਸ ਦੇ ਹੱਥ ਵਿੱਚ ਹੈ।

Samana Bjp Punjab Punjab Politics Surinder Singh Kherki Chetan Singh Jouramajra Jatinder Sharma Harmesh Goel Bjp Office Punjab Bjp Samana Politics Assembly Elections


Recommended Posts