ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
2027 ਦੀਆਂ ਚੋਣਾਂ ਲਈ ਭਾਜਪਾ ਨੇ ਬਣਾਈ 16 ਮੈਂਬਰੀ ਸੂਬਾ ਚੋਣ ਕਮੇਟੀ, ਮਨਪ੍ਰੀਤ ਬਾਦਲ, ਜਾਖੜ, ਬਿੱਟੂ ਤੇ ਪ੍ਰਨੀਤ ਕੌਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ
November 23, 2026
Bjp-Punjab-Punjab-Politics-Punja

2027 ਦੀਆਂ ਚੋਣਾਂ ਲਈ ਭਾਜਪਾ ਨੇ ਬਣਾਈ 16 ਮੈਂਬਰੀ ਸੂਬਾ ਚੋਣ ਕਮੇਟੀ, ਮਨਪ੍ਰੀਤ ਬਾਦਲ, ਜਾਖੜ, ਬਿੱਟੂ ਤੇ ਪ੍ਰਨੀਤ ਕੌਰ ਨੂੰ ਮਿਲੀ ਅਹਿਮ ਜ਼ਿੰਮੇਵਾਰੀ

Prabhsimran Singh / Punjab

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਵੱਲੋਂ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਭਾਜਪਾ ਦੇ ਪੁਰਾਣੇ ਅਤੇ ਤਜਰਬੇਕਾਰ ਆਗੂਆਂ ਦੇ ਨਾਲ-ਨਾਲ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਇਹ ਕਮੇਟੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਣਾਈ ਗਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਮੇਟੀ ਦੇ ਗਠਨ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਵਿੱਚ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਸੂਬਾ ਜਨਰਲ ਸਕੱਤਰ (ਸੰਗਠਨ) ਮੰਤਰੀ ਸ੍ਰੀਨਿਵਾਸੁਲੂ ਨੂੰ ਸ਼ਾਮਲ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨਾਂ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ, ਸ਼ਵੇਤ ਮਲਿਕ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਵੀ ਚੋਣ ਕਮੇਟੀ ਵਿੱਚ ਮੈਂਬਰ ਵਜੋਂ ਜਗ੍ਹਾ ਦਿੱਤੀ ਗਈ ਹੈ। ਇਨ੍ਹਾਂ ਆਗੂਆਂ ਨੂੰ ਸ਼ਾਮਲ ਕਰਕੇ ਪਾਰਟੀ ਨੇ ਆਪਣੇ ਤਜਰਬੇਕਾਰ ਆਗੂਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਕਮੇਟੀ ਵਿੱਚ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਉੱਥੇ ਹੀ, ਕਮੇਟੀ ਵਿੱਚ ਵਿਸ਼ੇਸ਼ ਸੱਦੇ ਗਏ ਮੈਂਬਰਾਂ ਵਜੋਂ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸੂਬਾ ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਸਹਿ-ਇੰਚਾਰਜ ਤੇ ਰਾਜ ਸਭਾ ਮੈਂਬਰ ਡਾ. ਅਲਕਾ ਗੁਰਜਰ ਨੂੰ ਸ਼ਾਮਲ ਕੀਤਾ ਗਿਆ ਹੈ। ਨਵੀਂ ਚੋਣ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਭਰੋਸਾ ਜਤਾਇਆ ਕਿ ਸਾਰੇ ਆਗੂ ਪੂਰੀ ਲਗਨ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਮੇਟੀ ਦੇ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਭਾਜਪਾ ਵੱਲੋਂ ਇਸ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਅਤੇ ਚਾਰਜਸ਼ੀਟ ਕਮੇਟੀ ਦਾ ਵੀ ਗਠਨ ਕੀਤਾ ਜਾ ਚੁੱਕਾ ਹੈ। ਹੁਣ ਸੂਬਾ ਚੋਣ ਕਮੇਟੀ ਦੇ ਗਠਨ ਨਾਲ ਪਾਰਟੀ ਨੇ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਰਫ਼ਤਾਰ ਦੇ ਦਿੱਤੀ ਹੈ।

Bjp Punjab Punjab Politics Punjab Assembly Elections 2027 Bjp Election Committee Kewal Singh Dhillon Manpreet Singh Badal Sunil Jakhar Tarun Chugh Preneet Kaur Ravneet Singh Bittu Satish Poonia Punjab Bjp


Recommended Posts