ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਅਕਾਲੀ ਦਲ-ਭਾਜਪਾ ਦਾ 74 ਮਹੀਨਿਆਂ ਬਾਅਦ ਮੁੜ ਮਿਲਾਪ, 2027 ਦੀਆਂ ਚੋਣਾਂ ਤੋਂ ਪਹਿਲਾਂ ਸੀਟਾਂ ਦੀ ਵੰਡ ਬਣੇਗੀ ਵੱਡੀ ਚੁਣੌਤੀ
November 25, 2026
Shiromani-Akali-Dal-Bharatiya-Ja

ਅਕਾਲੀ ਦਲ-ਭਾਜਪਾ ਦਾ 74 ਮਹੀਨਿਆਂ ਬਾਅਦ ਮੁੜ ਮਿਲਾਪ, 2027 ਦੀਆਂ ਚੋਣਾਂ ਤੋਂ ਪਹਿਲਾਂ ਸੀਟਾਂ ਦੀ ਵੰਡ ਬਣੇਗੀ ਵੱਡੀ ਚੁਣੌਤੀ

Prabhsimran Singh / Punjab

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਲੰਮੇ ਸਮੇਂ ਤੋਂ ਟੁੱਟੀ ਸਿਆਸੀ ਸਾਂਝ ਮੁੜ ਜੁੜ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰੀਬ 74 ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਅਕਾਲੀ ਦਲ ਦੀ ਮੁੜ ਕੌਮੀ ਜਮਹੂਰੀ ਗੱਠਜੋੜ (NDA) ਵਿੱਚ ਵਾਪਸੀ ਹੋਈ ਹੈ। ਦੋਵਾਂ ਪਾਰਟੀਆਂ ਦਾ ਇਹ ਮੁੜ ਮਿਲਾਪ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਅਕਾਲੀ ਦਲ ਅਤੇ ਭਾਜਪਾ ਵਿਚਾਲੇ ਰਿਸ਼ਤੇ ਲੰਮੇ ਸਮੇਂ ਤੋਂ ‘ਨਹੁੰ-ਮਾਸ’ ਦੇ ਰਿਸ਼ਤੇ ਵਜੋਂ ਜਾਣੇ ਜਾਂਦੇ ਰਹੇ ਹਨ, ਪਰ ਸਮੇਂ-ਸਮੇਂ ’ਤੇ ਦੋਵਾਂ ਪਾਰਟੀਆਂ ਵਿਚਾਲੇ ਸਿਆਸੀ ਮਤਭੇਦ ਵੀ ਉੱਭਰਦੇ ਰਹੇ। ਸਾਲ 2020 ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਕਾਨੂੰਨੀ ਗਾਰੰਟੀ ਦੇ ਮੁੱਦੇ ਨੂੰ ਲੈ ਕੇ ਕਿਸਾਨ ਅੰਦੋਲਨ ਦੌਰਾਨ ਦੋਵਾਂ ਪਾਰਟੀਆਂ ਦੇ ਰਾਹ ਵੱਖ ਹੋ ਗਏ ਸਨ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ 17 ਸਤੰਬਰ, 2020 ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਦਕਿ 26 ਸਤੰਬਰ, 2020 ਨੂੰ ਅਕਾਲੀ ਦਲ ਨੇ ਐੱਨ.ਡੀ.ਏ. ਨਾਲੋਂ ਆਪਣਾ ਨਾਤਾ ਤੋੜ ਲਿਆ ਸੀ।ਹੁਣ ਮੁੜ ਗੱਠਜੋੜ ਹੋਣ ਤੋਂ ਬਾਅਦ ਅਕਾਲੀ ਦਲ ਸਾਹਮਣੇ ਸਭ ਤੋਂ ਵੱਡਾ ਸਿਆਸੀ ਸਵਾਲ ਇਹ ਹੋਵੇਗਾ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਪਾਰਟੀ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਕੀ ਉਹ ਮਸਲੇ ਪੂਰੀ ਤਰ੍ਹਾਂ ਹੱਲ ਹੋ ਚੁੱਕੇ ਹਨ? ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤ 1996 ਦੇ ਦੌਰ ਨਾਲੋਂ ਵੱਖਰੇ ਹਨ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ, ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਵਰਗੇ ਆਗੂਆਂ ਦੀ ਅਗਵਾਈ ਹੇਠ ਗੱਠਜੋੜ ਦੀ ਨੀਂਹ ਰੱਖੀ ਗਈ ਸੀ, ਜਦਕਿ ਅੱਜ ਭਾਜਪਾ ਦੇ ਸਿਆਸੀ ਏਜੰਡੇ ਨੂੰ ਲੈ ਕੇ ਪੰਜਾਬ ਦੇ ਸਿੱਖ ਭਾਈਚਾਰੇ ਦੇ ਇੱਕ ਹਿੱਸੇ ਵਿੱਚ ਕਈ ਤਰ੍ਹਾਂ ਦੇ ਤੌਖਲੇ ਮੌਜੂਦ ਹਨ।ਸ਼੍ਰੋਮਣੀ ਅਕਾਲੀ ਦਲ ਨੇ ਆਪਣੀ 75ਵੀਂ ਵਰ੍ਹੇਗੰਢ ਮੌਕੇ ਫਰਵਰੀ 1996 ਵਿੱਚ ਮੋਗਾ ਕਨਵੈਨਸ਼ਨ ਦੌਰਾਨ ਪੰਥਕ ਸਿਆਸਤ ਦੀ ਥਾਂ ਪੰਜਾਬੀ ਪਛਾਣ ਨੂੰ ਤਰਜੀਹ ਦਿੰਦਿਆਂ ਭਾਜਪਾ ਨਾਲ ਰਸਮੀ ਗੱਠਜੋੜ ਦਾ ਮੁੱਢ ਬੰਨ੍ਹਿਆ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਦੋਵਾਂ ਪਾਰਟੀਆਂ ਵੱਖ-ਵੱਖ ਸਿਆਸੀ ਸਮੀਕਰਨਾਂ ਤਹਿਤ ਇਕੱਠੀਆਂ ਸਰਕਾਰਾਂ ਬਣਾਉਂਦੀਆਂ ਰਹੀਆਂ ਸਨ। 1967 ਵਿੱਚ ਭਾਰਤੀ ਜਨ ਸੰਘ ਦੇ 9 ਵਿਧਾਇਕਾਂ ਅਤੇ ਹੋਰ ਧਿਰਾਂ ਦੇ ਸਹਿਯੋਗ ਨਾਲ ਅਕਾਲੀ ਦਲ ਨੇ ਗ਼ੈਰ-ਕਾਂਗਰਸੀ ਸਰਕਾਰ ਬਣਾਈ ਸੀ। ਇਸੇ ਤਰ੍ਹਾਂ 1969 ਵਿੱਚ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਹੇਠ ਜਨ ਸੰਘ ਦੇ 8 ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਬਣੀ। ਸਾਲ 1977 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੇ ਜਨਤਾ ਪਾਰਟੀ ਦੇ 25 ਵਿਧਾਇਕਾਂ ਨਾਲ ਮਿਲ ਕੇ ਸਰਕਾਰ ਬਣਾਈ ਸੀ 1996 ਵਿੱਚ ਰਸਮੀ ਗੱਠਜੋੜ ਬਣਨ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਤਿੰਨ ਵਾਰ ਪੰਜਾਬ ਦੀ ਸੱਤਾ ਵਿੱਚ ਭਾਈਵਾਲ ਰਹੀਆਂ। 1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਨੇ ਕੁੱਲ 93 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਇਨ੍ਹਾਂ ਵਿੱਚੋਂ ਅਕਾਲੀ ਦਲ ਨੇ 75 ਅਤੇ ਭਾਜਪਾ ਨੇ 18 ਸੀਟਾਂ ਜਿੱਤੀਆਂ ਸਨ। 2007 ਦੀਆਂ ਚੋਣਾਂ ਵਿੱਚ ਵੀ ਗੱਠਜੋੜ ਸੱਤਾ ਵਿੱਚ ਆਇਆ, ਜਿਸ ਵਿੱਚ ਅਕਾਲੀ ਦਲ ਦੇ 48 ਅਤੇ ਭਾਜਪਾ ਦੇ 19 ਵਿਧਾਇਕ ਸ਼ਾਮਲ ਸਨ। ਸਾਲ 2012 ਦੀਆਂ ਚੋਣਾਂ ਵਿੱਚ ਗੱਠਜੋੜ ਨੇ ਲਗਾਤਾਰ ਦੂਜੀ ਵਾਰ ਸਰਕਾਰ ਬਣਾਉਂਦਿਆਂ ਇਤਿਹਾਸ ਰਚਿਆ। ਇਸ ਵਾਰ ਅਕਾਲੀ ਦਲ ਨੇ 56 ਅਤੇ ਭਾਜਪਾ ਨੇ 12 ਸੀਟਾਂ ਜਿੱਤੀਆਂ ਸਨ। ਹਾਲਾਂਕਿ, 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਨੂੰ ਸੱਤਾ ਤੋਂ ਬਾਹਰ ਹੋਣਾ ਪਿਆ। ਇਸ ਚੋਣ ਵਿੱਚ ਅਕਾਲੀ ਦਲ ਨੂੰ 15 ਅਤੇ ਭਾਜਪਾ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ।ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੱਖ-ਵੱਖ ਲੜੀਆਂ। ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਸਿਰਫ਼ 3 ਅਤੇ ਭਾਜਪਾ 2 ਸੀਟਾਂ ਹੀ ਜਿੱਤ ਸਕੀ। ਇਸ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਦੋਵੇਂ ਪਾਰਟੀਆਂ ਵੱਖ-ਵੱਖ ਮੈਦਾਨ ਵਿੱਚ ਉਤਰੀਆਂ। ਭਾਜਪਾ ਆਪਣਾ ਖ਼ਾਤਾ ਖੋਲ੍ਹਣ ਵਿੱਚ ਵੀ ਅਸਫ਼ਲ ਰਹੀ, ਜਦਕਿ ਅਕਾਲੀ ਦਲ ਸਿਰਫ਼ ਬਠਿੰਡਾ ਲੋਕ ਸਭਾ ਸੀਟ ਜਿੱਤ ਸਕਿਆ। ਹਾਲਾਂਕਿ, ਦੋਵਾਂ ਪਾਰਟੀਆਂ ਦੇ ਸਾਂਝੇ ਵੋਟ ਫ਼ੀਸਦ ਦੀ ਗੱਲ ਕੀਤੀ ਜਾਵੇ ਤਾਂ ਇਹ 31.98 ਫ਼ੀਸਦੀ ਬਣਦਾ ਸੀ, ਜੋ ਹੋਰ ਸਿਆਸੀ ਧਿਰਾਂ ਦੇ ਮੁਕਾਬਲੇ ਵੱਧ ਸੀ।ਸਿਆਸੀ ਮਾਹਿਰਾਂ ਅਨੁਸਾਰ, ਵੱਖ-ਵੱਖ ਚੋਣਾਂ ਲੜ ਕੇ ਆਪਣੀ ਸਿਆਸੀ ਤਾਕਤ ਪਰਖਣ ਤੋਂ ਬਾਅਦ ਦੋਵਾਂ ਪਾਰਟੀਆਂ ਨੂੰ ਮੁੜ ਇਕੱਠੇ ਹੋਣ ਦੀ ਲੋੜ ਮਹਿਸੂਸ ਹੋਈ ਹੈ। ਇੱਕ ਪਾਸੇ ਭਾਜਪਾ ਨੂੰ ਦਿਹਾਤੀ ਪੰਜਾਬ ਵਿੱਚ ਉਮੀਦ ਮੁਤਾਬਕ ਸਿਆਸੀ ਹੁੰਗਾਰਾ ਨਹੀਂ ਮਿਲ ਸਕਿਆ, ਉੱਥੇ ਹੀ ਅਕਾਲੀ ਦਲ ਵੀ ਪਿਛਲੀਆਂ ਚੋਣਾਂ ਵਿੱਚ ਆਪਣੀ ਗੁਆਚੀ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਵਿੱਚ ਸਫ਼ਲ ਨਹੀਂ ਹੋ ਸਕਿਆ। ਇਸ ਵਾਰ ਗੱਠਜੋੜ ਵਿੱਚ ਸੀਟਾਂ ਦੀ ਵੰਡ ਦਾ ਮੁੱਦਾ ਵੀ ਕਾਫ਼ੀ ਅਹਿਮ ਰਹਿਣ ਵਾਲਾ ਹੈ। ਸਾਲ 1997 ਤੋਂ ਚੱਲ ਰਹੇ 94:23 ਦੇ ਸੀਟ ਵੰਡ ਫਾਰਮੂਲੇ ਵਿੱਚ ਇਸ ਵਾਰ ਵੱਡੀ ਤਬਦੀਲੀ ਹੋਣ ਦੀ ਸੰਭਾਵਨਾ ਹੈ। ਭਾਜਪਾ ਵੱਲੋਂ ਇਸ ਵਾਰ 44 ਤੋਂ 46 ਸੀਟਾਂ ਦੀ ਮੰਗ ਰੱਖੇ ਜਾਣ ਦੀ ਗੱਲ ਸਾਹਮਣੇ ਆਈ ਹੈ, ਜੋ ਪੁਰਾਣੇ ਫਾਰਮੂਲੇ ਦੇ ਮੁਕਾਬਲੇ ਲਗਭਗ ਦੁੱਗਣੀ ਹੈ। ਫਿਲਹਾਲ ਭਾਜਪਾ ਨੇ ਗੱਠਜੋੜ ਵਿੱਚ ‘ਛੋਟੇ ਭਰਾ’ ਦੀ ਭੂਮਿਕਾ ਸਵੀਕਾਰ ਕੀਤੀ ਹੈ, ਪਰ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਅਹਿਮ ਰਹੇਗੀ।ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਨੇੜਤਾ ਬਣਨ ਦੀ ਪ੍ਰਕਿਰਿਆ ਕੁਝ ਸਮਾਂ ਪਹਿਲਾਂ ਹੀ ਸ਼ੁਰੂ ਹੋ ਗਈ ਸੀ। 27 ਅਪ੍ਰੈਲ, 2023 ਨੂੰ ਭਾਜਪਾ ਦੇ ਤਤਕਾਲੀ ਪ੍ਰਧਾਨ ਜੇ.ਪੀ. ਨੱਢਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਐੱਨ.ਡੀ.ਏ. ਦੇ ਭਾਈਵਾਲਾਂ ਦੀ ਇੱਕ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼ਿਵ ਸੈਨਾ ਦੇ ਮਰਹੂਮ ਆਗੂ ਬਾਲ ਠਾਕਰੇ ਨੂੰ ਯਾਦ ਕੀਤਾ ਸੀ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੱਜੀ ਦਿਲਚਸਪੀ ਨੇ ਦੋਵਾਂ ਪਾਰਟੀਆਂ ਵਿਚਾਲੇ ਮੁੜ ਸਾਂਝ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹੁਣ ਦੋਵਾਂ ਪਾਰਟੀਆਂ ਦੀ ਨਜ਼ਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਇਸ ਨਵੇਂ ਸਿਆਸੀ ਗੱਠਜੋੜ ਨੂੰ ਮਿਲਣ ਵਾਲੇ ਹੁੰਗਾਰੇ ’ਤੇ ਰਹੇਗੀ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਗੱਠਜੋੜ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

Shiromani Akali Dal Bharatiya Janata Party Akali Dal Bjp Alliance Punjab Politics Punjab Assembly Elections 2027 Nda Alliance Narendra Modi Sukhbir Singh Badal Parkash Singh Badal Jp Nadda Punjab Election News Political Alliance Seat Sharing Formula Punja


Recommended Posts