ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਮੋਗਾ ਰੈਲੀ ’ਚ ਭਗਵੰਤ ਮਾਨ ਦੇ ਅਕਾਲੀ ਦਲ, ਭਾਜਪਾ ਤੇ ਕਾਂਗਰਸ ’ਤੇ ਤਿੱਖੇ ਹਮਲੇ, 2027 ਲਈ ਮੁੜ ਮੰਗਿਆ ਲੋਕਾਂ ਦਾ ਸਮਰਥਨ
November 26, 2026
Bhagwant-Mann-Aam-Aadmi-Party-Aa

ਮੋਗਾ ਰੈਲੀ ’ਚ ਭਗਵੰਤ ਮਾਨ ਦੇ ਅਕਾਲੀ ਦਲ, ਭਾਜਪਾ ਤੇ ਕਾਂਗਰਸ ’ਤੇ ਤਿੱਖੇ ਹਮਲੇ, 2027 ਲਈ ਮੁੜ ਮੰਗਿਆ ਲੋਕਾਂ ਦਾ ਸਮਰਥਨ

Prabhsimran Singh / Punjab

ਆਮ ਆਦਮੀ ਪਾਰਟੀ ਦੇ ਸ ਥਾਪਨਾ ਦਿਵਸ ਮੌਕੇ ਮੋਗਾ ਵਿੱਚ ਕਰਵਾਈ ਗਈ ਪੰਜਾਬ ਪੱਧਰੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਅਕਾਲੀ ਦਲ ਅਤੇ ਭਾਜਪਾ ਦੇ ਮੁੜ ਨੇੜੇ ਆਉਣ ਦੀਆਂ ਸਿਆਸੀ ਚਰਚਾਵਾਂ ਨੂੰ ਲੈ ਕੇ ਉਨ੍ਹਾਂ ਨੇ ਦੋਵਾਂ ਪਾਰਟੀਆਂ ਦੇ ਪੁਰਾਣੇ ਬਿਆਨਾਂ ਅਤੇ ਮੌਜੂਦਾ ਸਿਆਸੀ ਰੁਖ਼ ’ਤੇ ਸਵਾਲ ਖੜ੍ਹੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕਾਂ ਤੋਂ ਸਮਰਥਨ ਵੀ ਮੰਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਇੱਕ-ਦੂਜੇ ਨੂੰ ਸਿਆਸੀ ਵਿਰੋਧੀ ਦੱਸ ਕੇ ਲੋਕਾਂ ਤੋਂ ਵੋਟਾਂ ਲੈਂਦੇ ਰਹੇ ਹਨ, ਪਰ ਹੁਣ ਸਿਆਸੀ ਹਿੱਤਾਂ ਲਈ ਇਕੱਠੇ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਲੋੜ ਹੈ। ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਭਾਜਪਾ ਨਾਲ ਪੁਰਾਣੇ ਸਿਆਸੀ ਸਬੰਧਾਂ ਅਤੇ ਕਿਸਾਨਾਂ ਦੇ ਮੁੱਦੇ ’ਤੇ ਲਏ ਗਏ ਸਟੈਂਡ ਬਾਰੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸਨ ਤਾਂ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ। ਉਨ੍ਹਾਂ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਜਿਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਿਹਾ ਜਾਂਦਾ ਸੀ, ਉਨ੍ਹਾਂ ਮੁੱਦਿਆਂ ਅਤੇ ਭਾਜਪਾ ਨਾਲ ਮੁੜ ਸਿਆਸੀ ਨੇੜਤਾ ਬਾਰੇ ਪਾਰਟੀ ਆਪਣਾ ਪੱਖ ਸਪੱਸ਼ਟ ਕਰੇ। ਭਗਵੰਤ ਮਾਨ ਨੇ ਭਾਜਪਾ ਨੂੰ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ ’ਤੇ ਵੀ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਹਿਮ ਮਸਲਿਆਂ ਦਾ ਹੱਲ ਕਰਵਾਉਣ ਦੀ ਬਜਾਏ ਸਿਆਸੀ ਪਾਰਟੀਆਂ ਕੁਰਸੀ ਦੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਾਂਗਰਸ ਦੀ ਪਿਛਲੀ ਸਰਕਾਰ ਅਤੇ ਸੂਬੇ ਦੇ ਕਾਂਗਰਸੀ ਆਗੂਆਂ ਦੀ ਕਾਰਗੁਜ਼ਾਰੀ ’ਤੇ ਵੀ ਤਿੱਖੇ ਤਨਜ਼ ਕੀਤੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਸਿਆਸੀ ਸਰਗਰਮੀਆਂ ਰਾਹੀਂ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਰੈਲੀ ਦੌਰਾਨ ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਸੂਬੇ ਦੇ ਲਗਪਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਵਾਏ ਜਾਣ ਤਾਂ ਜੋ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ। ਆਪਣੇ ਸੰਬੋਧਨ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕਿੰਨੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਰੈਲੀ ਵਿੱਚ ਲੋਕਾਂ ਵੱਲੋਂ ਮਿਲੇ ਹੁੰਗਾਰੇ ਨੂੰ ਆਪਣੀ ਸਰਕਾਰ ਪ੍ਰਤੀ ਸਮਰਥਨ ਕਰਾਰ ਦਿੱਤਾ। ਮੋਗਾ ਰੈਲੀ ਦਾ ਬਠਿੰਡਾ ਦੀ ਬੱਸ ਆਵਾਜਾਈ ’ਤੇ ਪਿਆ ਅਸਰ, ਕਰੀਬ 200 ਬੱਸਾਂ ਰਵਾਨਾ ਦੂਜੇ ਪਾਸੇ, ਮੋਗਾ ਵਿੱਚ ਕੀਤੀ ਗਈ ਇਸ ਵੱਡੀ ਪੰਜਾਬ ਪੱਧਰੀ ਰੈਲੀ ਦਾ ਅਸਰ ਬਠਿੰਡਾ ਦੀ ਬੱਸ ਆਵਾਜਾਈ ’ਤੇ ਵੀ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਰੈਲੀ ਵਿੱਚ ਵਰਕਰਾਂ ਅਤੇ ਸਮਰਥਕਾਂ ਨੂੰ ਲਿਜਾਣ ਲਈ ਬਠਿੰਡਾ ਤੋਂ ਪੀਆਰਟੀਸੀ, ਕਿਲੋਮੀਟਰ ਸਕੀਮ ਅਤੇ ਨਿੱਜੀ ਮਿੰਨੀ ਬੱਸਾਂ ਸਮੇਤ ਤਕਰੀਬਨ 200 ਬੱਸਾਂ ਰਵਾਨਾ ਕੀਤੀਆਂ ਗਈਆਂ। ਇੰਨੀ ਵੱਡੀ ਗਿਣਤੀ ਵਿੱਚ ਬੱਸਾਂ ਰੈਲੀ ਲਈ ਭੇਜੇ ਜਾਣ ਕਾਰਨ ਆਮ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੱਸ ਅੱਡਿਆਂ ’ਤੇ ਮੁਸਾਫ਼ਰ ਲੰਮੇ ਸਮੇਂ ਤੱਕ ਬੱਸਾਂ ਦੀ ਉਡੀਕ ਕਰਦੇ ਨਜ਼ਰ ਆਏ। ਇਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Bhagwant Mann Aam Aadmi Party Aap Foundation Day Moga Rally Punjab Politics Sad Bjp Alliance Shiromani Akali Dal Bharatiya Janata Party Congress Punjab Government Punjab Assembly Elections 2027 Farmer Protest Punjab News Bathinda News Prtc Buses Punjab Tr


Recommended Posts