ਪੰਜਾਬ ’ਚ ਵਧੇਗੀ ਠੰਢ, 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਅਲਰਟ    ਮੋਹਨ ਭਾਗਵਤ ਨਾਲ ਸਟੇਜ ’ਤੇ ਨਜ਼ਰ ਆਏ ਜੇ.ਐੱਸ. ਖੇਹਰ    ਲੁਧਿਆਣਾ ’ਚ ਭਿਆਨਕ ਹਾਦਸਾ, 3 ਦੀ ਮੌਤ ਤੇ 5 ਜ਼ਖ਼ਮੀ    ਸਾਈਬਰ ਠੱਗਾਂ ’ਤੇ ਸਰਕਾਰ ਦਾ ਡਿਜੀਟਲ ਸ਼ਿਕੰਜਾ    ਮੁੱਖ ਮੰਤਰੀ ਦੀ ਲੋਕ-ਮਿਲਣੀ ਤੋਂ ਪਹਿਲਾਂ ਪੁਲੀਸ ਦੀ ਕਾਰਵਾਈ    ਨਸ਼ਾਖੋਰੀ ਨੌਜਵਾਨਾਂ ਦੇ ਸੁਫ਼ਨਿਆਂ ਲਈ ਵੱਡੀ ਚੁਣੌਤੀ: Pm ਮੋਦੀ    Bsf ਜਵਾਨ ਦੀ ਹਿਰਾਸਤ ’ਚ ਮੌਤ ਦਾ ਮਾਮਲਾ    ਬਰੈਂਪਟਨ ਗੋਲ਼ੀਬਾਰੀ ਮਾਮਲੇ ’ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ    ਕੈਲੀਫੋਰਨੀਆ ’ਚ 5.0 ਤੀਬਰਤਾ ਦਾ ਭੂਚਾਲ, Lax ’ਤੇ ਲੈਂਡਿੰਗ ਕਰ ਰਿਹਾ ਜਹਾਜ਼ ਮੁੜ ਹਵਾ ’ਚ ਚੁੱਕਿਆ; 40 ਤੋਂ ਵੱਧ ਆਫ਼ਟਰਸ਼ੌਕਸ ਦਰਜ    ਹਲਕਾਬੰਦੀ ਬਿੱਲ ’ਤੇ ਸਿਆਸੀ ਹਲਚਲ ਤੇਜ਼: ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਅੱਜ ਸਟਾਲਿਨ ਅਤੇ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ   
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਬਾਕੀ 5 ਨਾਵਾਂ ਦਾ ਐਲਾਨ ਜਲਦ
November 28, 2026
Chandigarh-Chandigarh-Municipal-

ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਬਾਕੀ 5 ਨਾਵਾਂ ਦਾ ਐਲਾਨ ਜਲਦ

Prabhsimran Singh / Chandigarh

ਚੰਡੀਗੜ੍ਹ ਵਿੱਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਨੇ ਵੀ ਆਪਣੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ. ਐੱਸ. ਲੱਕੀ ਵੱਲੋਂ ਜਾਰੀ ਕੀਤੀ ਗਈ। ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਐੱਚ. ਐੱਸ. ਲੱਕੀ ਨੇ ਉਨ੍ਹਾਂ ਨੂੰ ਨਗਰ ਨਿਗਮ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਡਟਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਬਾਕੀ ਰਹਿੰਦੇ ਪੰਜ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਲਈ ਹੁਣ ਤੱਕ ਆਮ ਆਦਮੀ ਪਾਰਟੀ ਨੇ 17, ਭਾਰਤੀ ਜਨਤਾ ਪਾਰਟੀ ਨੇ 23 ਅਤੇ ਕਾਂਗਰਸ ਨੇ 30 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਨਗਰ ਨਿਗਮ ਚੋਣਾਂ ਲਈ 23 ਦਸੰਬਰ ਨੂੰ ਵੋਟਿੰਗ ਹੋਵੇਗੀ, ਜਦਕਿ ਚੋਣਾਂ ਦੇ ਨਤੀਜੇ 26 ਦਸੰਬਰ ਨੂੰ ਐਲਾਨੇ ਜਾਣਗੇ।

Chandigarh Chandigarh Municipal Corporation Elections 2026 Chandigarh Congress Hs Lucky Congress Candidates Aam Aadmi Party Bjp Municipal Elections Chandigarh Politics Election News


Recommended Posts