Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
Plantation by Session Judge Patiala
August 12, 2021
Daily-Dharaledar-Online-News-Vie

Daily Dharaledar / Punjab

ਜੁਡੀਸ਼ੀਅਲ ਅਧਿਕਾਰੀਆਂ ਨੂੰ ਵੰਡੇ ਫ਼ਲਦਾਰ ਤੇ ਦਵਾਈਆਂ ਵਾਲੇ ਬੂਟੇ
ਪਟਿਆਲਾ, 12 ਅਗਸਤ-
ਪਟਿਆਲਾ ਸੈਸ਼ਨਜ ਡਵੀਜਨ -ਚ ਤਾਇਨਾਤ ਸਾਰੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਫ਼ਲਦਾਰ ਅਤੇ ਦਵਾਈਆਂ -ਚ ਕੰਮ ਆਉਣ ਵਾਲੇ ਬੂਟੇ ਵੰਡੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਅਜੇ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗਲੋਬਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਪਟਿਆਲਾ ਸੈਸ਼ਨਜ਼ ਡਿਵਿਜ਼ਨ ਦੇ ਸਾਰੇ ਅਧਿਕਾਰੀਆਂ ਨੂੰ ਅਲੱਗ-ਅਲੱਗ ਫ਼ਲਾਂ ਵਾਲੇ ਅਤੇ ਦਵਾਈ ਆਦਿ ਬਣਾਉਣ ਦੇ ਕੰਮ ਆਉਣ ਵਾਲੇ ਪੋਦੇ ਦਿੱਤੇ ਗਏ।ਇਸ ਮੌਕੇ ਗਲੋਬਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਕਰਨਲ ਬਿਸ਼ਨ ਦਾਸ ਨੇ ਇਸ ਗੱਲ -ਤੇ ਜ਼ੋਰ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਨੂੰ ਆਲਮੀ ਤਪਸ ਤੋਂ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।

Daily Dharaledar Online News Views and Reviews


Recommended Posts