ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
One Person Arrested with Pistol
August 13, 2021
Daily-Dharaledar-Online-News-Vie

Daily Dharaledar / Punjab

ਅੰਤਰਰਾਜੀ ਅਪਰਾਧੀ 32 ਬੋਰ ਪਿਸਟਲ ਸਮੇਤ ਕਾਬੂ, ਲੁੱਟਾਂ ਖੋਹਾਂ ਤੇ ਕਤਲ ਦੇ 16 ਤੋਂ ਵੱਧ ਮੁਕਦਮਿਆਂ -ਚ ਰਿਹਾ ਸ਼ਾਮਲ
ਪਟਿਆਲਾ, 13 ਅਗਸਤ-(ਧੜ੍ਹੱਲੇਦਾਰ ਬਿਉਰੋ)
ਪਟਿਆਲਾ ਦੇ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਅਪਰਾਧੀ ਨੂੰ 32 ਬੋਰ ਦੇ ਪਿਸਟਲ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਰੁੱਧ ਲੁੱਟਾਂ ਖੋਹਾਂ ਤੇ ਕਤਲ ਦੇ 16 ਤੋਂ ਵੱਧ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਹਮਝੜੀ ਥਾਣਾ ਪਾਤੜਾਂ ਹੋਈ।
ਐਸ.ਐਸ.ਪੀ. ਮੁਤਾਬਕ ਸੀ.ਟੀ. ਵਿੰਗ ਇੰਚਾਰਜ, ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਪੁਲਿਸ ਵੱਲੋਂ ਸਮਾਜ ਵਿਰੋਧੀ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ ਤੇ ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਗੁਪਤ ਸੂਚਨਾ ਦੇ ਅਧਾਰ -ਤੇ ਇਸ ਵਿਅਕਤੀ ਨੂੰ ਪਿੰਡ ਮੁਰਾਦਪੁਰੇ ਤੋਂ ਕਾਬੂ ਕੀਤਾ ਗਿਆ। ਇਸ ਕੋਲੋਂ ਇੱਕ 32 ਬੋਰ ਪਿਸਟਲ ਤੇ 6 ਕਾਰਤੂਸ ਅਤੇ ਇਸ ਵੱਲੋਂ ਵੱਖ ਵੱਖ ਵਾਰਦਾਤਾਂ -ਚ ਵਰਤੀ ਜਾਣ ਵਾਲੀ ਵਰਨਾ ਕਾਰ ਬਰਾਮਦ ਹੋਈ।
ਡਾ. ਸੰਦੀਪ ਗਰਗ ਨੇ ਦੱਸਿਆ ਕਿ ਏ.ਐਸ.ਆਈ. ਪਵਨ ਕੁਮਾਰ ਤੇ ਸੀ.ਟੀ.ਵਿੰਗ ਪਟਿਆਲਾ ਦੇ ਕਰਮਚਾਰੀਆਂ ਵੱਲੋਂਅ ਕਾਬੂ ਕੀਤੇ ਗਏ ਦਵਿੰਦਰ ਸਿੰਘ ਵਿਰੁੱਧ ਆਰਮਜ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਮੁੱਕਦਮਾ ਨੰਬਰ 183 ਮਿਤੀ 11 ਅਗਸਤ 2021 ਥਾਣਾ ਸਿਟੀ ਸਮਾਣਾ ਵਿਖੇ ਦਰਜ ਕੀਤਾ ਗਿਆ ਇਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ
ਐਸ.ਐਸ.ਪੀ. ਡਾ. ਗਰਗ ਦੇ ਦੱਸਿਆ ਕਿ ਦਵਿੰਦਰ ਸਿੰਘ ਵਿਰੁੱਧ ਪੰਜਾਬ ਅਤੇ ਹਰਿਆਣਾ -ਚ ਕਤਲ, ਚੋਰੀ, ਲੁੱਟਾਂ ਖੋਹਾਂ, ਅਗਵਾ ਅਤੇ ਅਸਲਾ ਐਕਟ ਦੇ 16 ਦੇ ਕਰੀਬ ਮੁਕਦਮੇ ਦਰਜ ਹਨ ਇਸ ਨੇ 8 ਜੁਲਾਈ 2021 ਨੂੰ ਆਪਣੇ ਕੁੱਝ ਸਾਥੀਆਂ ਨਾਲ ਮਿਲਕੇ ਸਮਾਣਾ ਦੇ ਇੱਕ ਵਿਅਕਤੀ ਨੂੰ ਅਗਵਾ ਕਰਕੇ ਕੁੱਟ ਮਾਰ ਕੀਤੀ ਸੀ, ਇਸ ਮਾਮਲੇ -ਚ ਅਤੇ ਇਸਦੇ ਸਾਥੀਆਂ ਵਿਰੁਧ ਮੁਕਦਮਾ ਨੰਬਰ 144 ਮਿਤੀ 08-07-2021 ਅ/ਧ 365, 323, 341, 506, 148, 149, 120-ਬੀ ਆਈ.ਪੀ.ਸੀ, ਥਾਣਾ ਸਿਟੀ ਸਮਾਣਾ ਵਿਖੇ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ -ਚ ਇਹ ਵਿਅਕਤੀ ਪਟਿਆਲਾ ਪੁਲਿਸ ਨੂੰ ਲੋੜੀਂਦਾ ਸੀ। ਇਸਤੋਂ ਇਲਾਵਾ ਦਵਿੰਦਰ ਸਿੰਘ ਵਿਰੁੱਧ ਮੁੱਕਦਮਾ ਨੰਬਰ 362, ਮਿਤੀ 22-08-21 ਅਧੀਨ ਧਾਰਾ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਥਾਣਾ ਸਿਟੀ ਬਰਨਾਲਾ ਵਿਖੇ ਵੀ ਦਰਜ ਹੈ, ਜਿਸ -ਚ ਇਹ ਭਗੌੜਾ ਚਲ ਰਿਹਾ ਸੀ ਉਨ੍ਹਾਂ ਕਿਹਾ ਕਿ ਦਵਿੰਦਰ ਸਿੰਘ, ਕਈ ਵੱਡੇ ਅਪਰਾਧੀਆਂ ਨਾਲ ਵੀ ਕਈ ਸੰਗੀਨ ਅਪਰਾਧਾਂ ਵਿੱਚ ਸਾਮਲ ਰਿਹਾ ਹੈ ਅਤੇ ਹੁਣ ਇਹ ਅਪਣੇ ਕੁੱਝ ਸਥੀਆਂ ਨਾਲ ਮਿਲਕੇ ਪਿਸਟਲ ਲੈਕੇ ਆਇਆ ਸੀ ਜਿਸ ਨਾਲ ਇਹ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Daily Dharaledar Online News Views and Reviews


Recommended Posts