ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ   
Covid vaccination schedule for 04-09-2021 in Patiala
September 3, 2021
Daily-Dharaledar-Online-News-Vie

Daily Dharaledar / Punjab

ਕੱਲ ਦਿਨ ਸ਼ਨੀਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਵੈਕਸੀਨ ਨਾਲ ਹੋਵੇਗਾ ਟੀਕਾਕਰਨ।

3 ਕੋਵਿਡ ਕੇਸ ਦੀ ਹੋਈ ਪੁਸ਼ਟੀ- ਸਿਵਲ ਸਰਜਨ ਪਟਿਆਲਾ, 3 ਸਿਤੰਬਰ (ਧੜ੍ਹੱਲੇਦਾਰ ਬਿਉਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਮੈਗਾਡਰਾਈਵ ਮੁਹਿੰਮ ਤਹਿਤ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 8651 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 9,51,100 ਹੋ ਗਈ ਹੈ।ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੋਵਿਡ ਤੋ ਪੁਰਨ ਸੁਰੱਖਿਆਂ ਲਈ ਸਮਾਂ ਪੂਰਾ ਹੋਣ ਤੇ ਕੋਵਿਡ ਦੀਆਂ ਦੋਨੇ ਡੋਜ਼ਾ ਲਗਵਾਉਣੀਆਂ ਜਰੂਰੀ ਹਨ। ਉਨ੍ਹਾਂ ਕਿਹਾ ਕਿ ਕੱਲ ਮਿਤੀ 4 ਸਿਤੰਬਰ ਦਿਨ ਸ਼ਨੀਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਇੰਡਰਸਟਰੀਅਲ ਸਟੇਟ ਸਰਹਿੰਦ ਰੋਡ, ਰਾਧਾ ਸਵਾਮੀ ਸਤਸੰਗ ਘਰ , ਜਿਲ੍ਹਾ ਕੋਰਟ ਬਾਰ ਦੂਸਰੀ ਮੰਜਿਲ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ ਵਾਰਡ ਨੰ- 14, ਸ੍ਰੀ ਸ਼ਿਰਡੀ ਸਾਂਈ ਮੰਦਰ ਪੁਰਾਣਾ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸ਼ਿਗਲੀਗਰ ਬਸਤੀ, ਧਰਮਸ਼ਾਲਾ ਤੋਪਖਾਨਾਂ ਮੋੜ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ, ਰਾਧਾ ਸੁਆਮੀ ਸਤਸੰਗ ਘਰ ਅਤੇ ਨਵੀ ਜੇਲ੍ਹ, ਰਾਜਪੁਰਾ ਦੇ ਰੋਟਰੀ ਕਲੱਬ ਅਤੇ ਰਾਧਾ ਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸਕੂਲ,ਪਾਤੜਾਂ ਦੇ ਗੁਰੂਦਵਾਰਾ ਸਾਹਿਬ ਅਤੇ ਰਾਧਾ ਸੁਆਮੀ ਸਤਸੰਗ ਘਰ ਰੌਣੀ, ਲੰਗ,

ਭਾਦਸੋਂ, ਖੇੜੀ-ਜੱਟਾਂ, ਨਿਰਮਾਣਾ, ਬਲਾਕ ਸ਼ਤਰਾਣਾ ਦੇ ਫਤਿਹਪੁਰ, ਕਾਨ੍ਹਗੜ੍ਹ, ਕੁਲਾਰਾ, ਲੁਟਕੀ ਮਾਜਰਾ, ਬਲਾਕ ਹਰਪਾਲਪੁਰ ਦੇ ਮੰਡਿਆਣਾ ਤੋ ਇਲਾਵਾ ਵੱਖ ਵੱਖ ਬਲਾਕਾਂ ਦੇ ਪਿੰਡਾਂ ਵਿਖੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2528 ਕੋਵਿਡ ਰਿਪੋਰਟਾਂ ਵਿਚੌਂ ਤਿੰਨ ਪਾਜ਼ੇਟਿਵ ਕੇਸ ਪਾਏ ਗਏ ਹਨ। ਜਿਨ੍ਹਾਂ ਵਿਚੋ 2 ਕੇਸ ਪਟਿਆਲਾ ਸ਼ਹਿਰ ਅਤੇ 1 ਰਾਜਪੁਰਾ ਨਾਲ ਸਬੰਧਤ ਹੈ।ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48816 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47449 ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਨ ਕੁਲ ਮੌਤਾ ਦੀ ਗਿਣਤੀ 1347 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2710 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਹੁਣ ਤੱਕ ਕੋਵਿਡ ਜਾਂਚ ਸਬੰਧੀ 9,04,444 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,816 ਕੋਵਿਡ ਪੋਜਟਿਵ 8,53,591 ਨੈਗੇਟਿਵ ਅਤੇ ਲਗਭਗ 2037 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Daily Dharaledar Online News Views and Reviews


Recommended Posts