Winter Holidays Extended By Punjab Government.
January 1, 2023
Daily Dharaledar / Punjab
Winter Holidays Extended by Punjab Govt.
ਚੰਡੀਗੜ੍ਹ 1ਜਨਵਰੀ 2023(ਧੜ੍ਹੱਲੇਦਾਰ ਬਿਉਰੋ)ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
Daily dharaledar online news views and reviews
Recommended Posts
Trending Stories
Hot News