ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
Dr Soninder kaur and Dr Raj Kumar joined as Senior Veterinary Officer
January 3, 2023
Daily-Dharaledar-Online-News-Vie

Daily Dharaledar / Punjab

ਡਾ. ਸੋਨਿੰਦਰ ਕੌਰ ਨੇ ਦੂਧਨ ਸਾਧਾਂ ਪਸ਼ੂ ਹਸਪਤਾਲ ਵਿਖੇ ਪਹਿਲੀ ਮਹਿਲਾ ਸੀਨੀਅਰ ਵੈਟਰਨਰੀ ਅਫ਼ਸਰ ਦਾ ਅਹੁਦਾ ਸੰਭਾਲਿਆ
-ਡਾ. ਰਾਜ ਕੁਮਾਰ ਗੁਪਤਾ ਨੇ ਵੈਟਰਨਰੀ ਪੋਲੀਕਲਿਨਿਕ ਪਟਿਆਲਾ ਵਿਖੇ ਐਸ.ਵੀ.ਓ. ਦਾ ਅਹੁਦਾ ਸੰਭਾਲਿਆ
ਪਟਿਆਲਾ/ਦੇਵੀਗੜ੍ਹ, 3 ਜਨਵਰੀ -
ਸੀਨੀਅਰ ਵੈਟਰਨਰੀ ਅਫ਼ਸਰ ਡਾ. ਸੋਨਿੰਦਰ ਕੌਰ ਨੇ ਦੂਧਨਸਾਧਾਂ ਸਬਡਵੀਜਨ -ਚ ਪਸ਼ੂ ਹਸਪਤਾਲ ਵਿਖੇ ਪਹਿਲੀ ਮਹਿਲਾ ਐਸ.ਵੀ.ਓ. ਵਜੋਂ ਅਹੁਦਾ ਸੰਭਾਂਲ ਲਿਆ ਹੈ ਅਤੇ ਉਹ ਜ਼ਿਲ੍ਹੇ ਪਟਿਆਲਾ ਹੀ ਨਹੀਂ ਬਲਕਿ ਮਾਲਵਾ ਖੇਤਰ ਦੇ ਪਹਿਲੇ ਮਹਿਲਾ ਸੀਨੀਅਰ ਵੈਟਰਨਰੀ ਅਫ਼ਸਰ ਬਣ ਗਏ ਹਨ। ਜਦੋਂਕਿ ਡਾ. ਰਾਜ ਕੁਮਾਰ ਗੁਪਤਾ ਨੇ ਵੈਟਰਨਰੀ ਪੋਲੀਕਲਿਨਿਕ ਪਟਿਆਲਾ ਵਿਖੇ ਐਸ.ਵੀ.ਓ. ਵਜੋਂ ਅਹੁਦਾ ਸੰਭਾਲਿਆ ਹੈ। ਪਸ਼ੂਆਂ ਦੇ ਮਾਹਰ ਡਾਕਟਰ ਦੋਵੇਂ ਪਤੀ-ਪਤਨੀ ਡਾ. ਗੁਪਤਾ ਅਤੇ ਡਾ. ਸੋਨਿੰਦਰ ਕੌਰ ਵੱਲੋਂ ਆਪਣੇ ਅਹੁਦੇ ਸੰਭਾਲਣ ਸਮੇਂ ਦੋਵਾਂ ਦਾ ਵੈਟਰਨਰੀ ਡਾਕਟਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਨੇ ਸਵਾਗਤ ਕੀਤਾ।
ਜਿਕਰਯੋਗ ਹੈ ਕਿ ਪਿਛਲੇ 25 ਸਾਲਾਂ ਤੋਂ ਪਸ਼ੂਆਂ ਦੇ ਡਾਕਟਰ ਵਜੋਂ ਸੇਵਾ ਨਿਭਾ ਰਹੇ ਡਾ. ਸੋਨਿੰਦਰ ਕੌਰ ਨੇ ਲੰਪੀ ਸਕਿਨ ਬਿਮਾਰੀ ਸਮੇਂ ਪਸ਼ੂਆਂ ਦੀ ਸੇਵਾ ਕੀਤੀ ਸੀ ਅਤੇ ਇਨ੍ਹਾਂ ਨੂੰ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਤਰੱਕੀ ਦੇ ਕੇ ਸੀਨੀਅਰ ਵੈਟਰਨਰੀ ਅਫ਼ਸਰ ਬਣਾਇਆ ਹੈ। ਉਹ ਪਹਿਲਾਂ ਵੈਟਰਨਰੀ ਪੋਲੀਕਲਿਨਿਕ ਪਟਿਆਲਾ ਵਿਖੇ ਸੇਵਾ ਨਿਭਾ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਦੁਧਨ ਸਾਧਾਂ ਪਸ਼ੂ ਹਸਪਤਾਲ ਵਿਖੇ ਬਤੌਰ ਐਸ.ਵੀ.ਓ. ਤਾਇਨਾਤ ਕੀਤਾ ਗਿਆ ਹੈ। ਜਦੋਂਕਿ ਉਨ੍ਹਾਂ ਦੇ ਪਤੀ ਡਾ. ਰਾਜ ਕੁਮਾਰ ਗੁਪਤਾ ਨੂੰ ਵੈਟਰਨਰੀ ਪੋਲੀਕਲਿਨਿਕ ਪਟਿਆਲਾ ਵਿਖੇ ਐਸ.ਵੀ.ਓ. ਵਜੋਂ ਤਾਇਨਾਤ ਕੀਤਾ ਗਿਆ ਹੈ।

Daily Dharaledar Online News Views and Reviews


Recommended Posts