ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਤ੍ਰਿਪੜੀ ਸਰਕਾਰੀ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਦਾ ਗਣਤੰਤਰ ਦਿਵਸ ਤੇ ਵਿਸ਼ੇਸ਼ ਸਨਮਾਨ
January 30, 2023
Daily-Dharaledar-Online-News-Vie

Daily Dharaledar / Punjab

ਪਟਿਆਲਾ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ ਦੇ ਸਟਾਫ਼ ਮੈਂਬਰ ਸਾਹਿਬਾਨ ਨੇ ਸਕੂਲ ਦੇ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਬਦਲੇ ਸਨਮਾਨਿਤ ਕਰਨ ਤੇ ਵਧਾਈ ਦਿੱਤੀ ਹੈ। ਸਟਾਫ਼ ਮੈਂਬਰ ਸਾਹਿਬਾਨ ਨੇ ਇਕ ਮੀਟਿੰਗ ਕਰਕੇ ਡਾ. ਨਰਿੰਦਰ ਕੁਮਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੋਲੋ ਗਰਾਊਂਂਡ ਪਟਿਆਲਾ ਵਿਖੇ ਹੋਏ ਇਕ ਸ਼ਾਨਦਾਰ ਸਮਾਗਮ ਵਿੱਚ ਪੰਜਾਬ ਦੇ ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਸੀ। ਇਸ ਮੌਕੇ ਉਨ੍ਹਾਂ ਨੂੰ ਪ੍ਰਮਾਣ ਪੱਤਰ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਨੌਰ ਦੇ ਵਿਧਾਇਕ, ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਮੌਜੂਦ ਮੌਜੂਦ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ ਦੇ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਪੰਜਾਬ ਦੇ ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ।

Daily Dharaledar Online News Views and Reviews


Recommended Posts