ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਪਟਿਆਲਾ ਹੈਰੀਟੇਜ ਫੈਸਟੀਵਲ-2023- 12 ਤੋਂ 14 ਫਰਵਰੀ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਹੋਣ ਵਾਲੇ ਥ‌ਿਏਟਰ ਉਤਸਵ ਦਾ ਆਨੰਦ ਲੈਣ ਜਰੂਰ ਪੁੱਜਣ
February 8, 2023
Daily-Dharaledar-Online-News-Vie

Daily Dharaledar / Punjab

-ਪਟਿਆਲਾ ਹੈਰੀਟੇਜ ਫੈਸਟੀਵਲ-2023- 12 ਤੋਂ 14 ਫਰਵਰੀ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਹੋਣ ਵਾਲੇ ਥ‌ਿਏਟਰ ਉਤਸਵ ਦਾ ਆਨੰਦ ਲੈਣ ਜਰੂਰ ਪੁੱਜਣ ਪਟਿਆਲਵੀ-ਸਾਕਸ਼ੀ ਸਾਹਨੀ -12 ਨੂੰ ਨਿਰਮਲ ਰਿਸ਼ੀ ਦਾ ਨਾਟਕ ਅੰਮੀ, 13 ਨੂੰ ਵਾਰਿਸ ਸ਼ਾਹ ਤੇ 14 ਨੂੰ ਜਸਪ੍ਰੀਤ ਸਿੰਘ ਦੀ ਸਟੈਂਡਅਪ ਕਮੇਡੀ ਹੋਵੇਗੀ-ਡੀ.ਸੀ. ਪਟਿਆਲਾ, 8 ਫਰਵਰੀ- ਪਟਿਆਲਾ ਹੈਰੀਟੇਜ ਫੈਸਟੀਵਲ-2023 ਦੇ ਸਮਾਰੋਹਾਂ ਦੀ ਲੜੀ ਤਹਿਤ 12 ਤੋਂ 14 ਫਰਵਰੀ ਤੱਕ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਹੋਣ ਵਾਲੇ ਥਇਏਟਰ ਫੈਸਟੀਵਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਤਿੰਨ ਦਿਨਾਂ ਉਤਸਵ ਦਾ ਆਨੰਦ ਮਾਨਣ ਲਈ ਆਪਣੀਆਂ ਟਿਕਟਾਂ ਦੀ ਬੁਕਿੰਗ ਲਾਜਮੀ ਕਰਵਾ ਲੈਣ। ਡੀ.ਸੀ. ਨੇ ਕਿਹਾ ਕਿ 12 ਫਰਵਰੀ ਨੂੰ ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਦਾ ਨਾਟਕ ਅੰਮੀ ਅਤੇ 13 ਫਰਵਰੀ ਨੂੰ ਪੰਜਾਬੀ ਯੂਨੀਵਰਸਿਟੀ ਦੇ ਥਇਏਟਰ ਵਿਭਾਗ ਦੇ ਮੁਖੀ ਡਾ. ਜਸਪਾਲ ਕੌਰ ਦਾ ਵਿਉਂਤਿਆ ਤੇ ਨਾਟਕਕਾਰ ਤੇ ਨਿਰਦੇਸ਼ਕ ਦਵਿੰਦਰ ਦਮਨ ਕੀਤਾ ਜਾਣ ਵਾਲਾ ਨਾਟਕ ਵਾਰਿਸ ਸ਼ਾਹ-ਸੁਖਨ ਦਾ ਵਾਰਸ ਅਹਿਮ ਪੇਸ਼ਕਾਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜਦੋਂਕਿ 14 ਫਰਵਰੀ ਨੂੰ ਨੌਜਵਾਨ ਕਮੇਡੀਅਨ ਜਸਪ੍ਰੀਤ ਸਿੰਘ ਦੀ ਸਟੈਂਡਅੱਪ ਕਮੇਡੀ ਵੀ ਦੇਖਣਯੋਗ ਹੋਵੇਗੀ ਅਤੇ ਇਨ੍ਹਾਂ ਸਾਰੇ ਪ੍ਰੋਗਰਾਮਾਂ ਦੀਆਂ ਟਿਕਟਾਂ ਦੀ ਬੁਕਿੰਗ ਹਾਊਸ ਫੁੱਲ ਵਾਲੀ ਹੈ, ਜਿਸ ਲਈ ਕਲਾ ਪ੍ਰੇਮੀ ਪਟਿਆਲਵੀ ਆਪਣੀ ਟਿਕਟ, ਜਿਸ ਦੀ ਕਿ ਨਾਮਾਤਰ ਕੀਮਤ ਕੇਵਲ ਇੱਕ ਸੌ ਰੁਪਏ ਹੀ ਰੱਖੀ ਗਈ ਹੈ, ਖਰੀਦ ਕੇ ਆਪਣੀ ਬੁਕਿੰਗ ਕਰਵਾਉਣ। ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਕੀਤੀ ਗਈ ਮੀਟਿੰਗ -ਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਤੇ ਅਦਾਕਾਰ ਮਨਪਾਲ ਟਿਵਾਣਾ ਨਾਲ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਾਸੀ ਹਮੇਸ਼ਾ ਹੀ ਕਲਾਕਾਰਾਂ ਦਾ ਕਦਰਦਾਨ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ 12 ਤੋਂ 14 ਫਰਵਰੀ ਤੱਕ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਸ਼ਾਮ 6 ਵਜੇ ਤੋਂ ਹੋਣ ਵਾਲੇ ਤਿੰਨੇ ਦਿਨ ਦੇ ਸਮਾਰੋਹਾਂ ਦਾ ਹਿੱਸਾ ਜਰੂਰ ਬਣਨ।

Daily Dharaledar Online News Views and Reviews


Recommended Posts